ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਸਿੰਘ ਨੇ ਅੱਜ ਆਪਣੇ ਵਿਰੋਧੀਆਂ ‘ਤੇ ਵੱਡੇ ਹਮਲੇ ਕੀਤੇ ਹਨ। ਉੱਥੇ ਹੀ ਆਪਣੀ ਨਵੀਂ ਪਾਰਟੀ ਬਾਰੇ ਵੀ ਵੱਡਾ ਖੁਲਾਸਾ ਕੀਤਾ ਹੈ। ਪਾਰਟੀ ਬਾਰੇ ਬੋਲਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਨਵੀਂ ਪਾਰਟੀ ਲਈ ਚੋਣ ਕਮਿਸ਼ਨ ਨੂੰ ਅਰਜ਼ੀ ਦੇ ਦਿੱਤੀ ਹੈ। ਹਾਲਾਂਕਿ ਇਸ ਦੌਰਾਨ ਕੈਪਟਨ ਨੇ ਪਾਰਟੀ ਦੇ ਨਾਮ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ।
ਪਰ ਕੁੱਝ ਮੀਡੀਆਂ ਰਿਪੋਰਟਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੈਪਟਨ ਦੀ ਨਵੀਂ ਪਾਰਟੀ ਦਾ ਨਾਮ ‘ਦਿ ਪੰਜਾਬ ਕਾਂਗਰਸ’ ਹੋ ਸਕਦਾ ਹੈ। ਕੈਪਟਨ ਨੇ ਕਿਹਾ ਕਿ ਉਹ ਅਜੇ ਨਾਮ ਦਾ ਐਲਾਨ ਨਹੀਂ ਕਰਨਗੇ ਪਰ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਚੋਣ ਨਿਸ਼ਾਨ ਲਈ ਅਰਜ਼ੀ ਭੇਜ ਦਿੱਤੀ ਹੈ ਅਤੇ ਚੋਣ ਨਿਸ਼ਾਨ ਮਿਲਣ ਤੋਂ ਬਾਅਦ ਉਨ੍ਹਾਂ ਵੱਲੋ ਪਾਰਟੀ ਦੇ ਨਾਮ ਦਾ ਐਲਾਨ ਕੀਤਾ ਜਾਵੇਗਾ। ਭਾਜਪਾ ਨਾਲ ਗਠਜੋੜ ਦੇ ਸਵਾਲ ‘ਤੇ ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ‘ਮੈਂ ਕਦੇ ਵੀ ਭਾਜਪਾ ਨਾਲ ਗਠਜੋੜ ਦੀ ਗੱਲ ਨਹੀਂ ਕੀਤੀ, ਮੈਂ ਕਿਹਾ ਸੀ ਕਿ ਅਸੀਂ ਸੀਟਾਂ ਸਾਂਝੀਆਂ ਕਰਾਂਗੇ, ਅਸੀਂ ਚਾਹੁੰਦੇ ਹਾਂ। ਮੈਂ ਭਾਜਪਾ ਨਾਲ ਗੱਲ ਨਹੀਂ ਕੀਤੀ, ਮੈਂ ਕਿਸੇ ਨਾਲ ਗੱਲ ਨਹੀਂ ਕੀਤੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਉਹ ਅਗਲੀਆਂ ਵਿਧਾਨ ਸਭਾ ਚੋਣਾਂ ਨਵੀਂ ਪਾਰਟੀ ਨਾਲ ਲੜਨਗੇ। ਹਾਲਾਂਕਿ ਬੁੱਧਵਾਰ ਨੂੰ ਵੀ ਉਨ੍ਹਾਂ ਪਾਰਟੀ ਦੇ ਨਾਂ ਦਾ ਐਲਾਨ ਨਹੀਂ ਕੀਤਾ। ਕੈਪਟਨ ਨੇ ਕਿਹਾ ਕਿ ਪਾਰਟੀ ਦੇ ਨਾਂ ਦਾ ਐਲਾਨ ਵੀ ਜਲਦ ਕੀਤਾ ਜਾਵੇਗਾ। ਚੰਡੀਗੜ੍ਹ ‘ਚ ਕੀਤੀ ਗਈ ਪ੍ਰੈੱਸ ਕਾਨਫਰੰਸ ‘ਚ ਸਾਬਕਾ ਸੀਐੱਮ ਨੇ ਕਿਹਾ ਕਿ ਉਨ੍ਹਾਂ ਨੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਗਿਆ ਹੈ। ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਫੈਸਲੇ ਨੂੰ ਜਾਇਜ਼ ਠਹਿਰਾਉਂਦਿਆਂ ਕੈਪਟਨ ਨੇ ਕਿਹਾ ਕਿ ਪੰਜਾਬ ਦੀ ਸੁਰੱਖਿਆ ਉਨ੍ਹਾਂ ਲਈ ਸਭ ਤੋਂ ਅਹਿਮ ਹੈ। ਪੰਜਾਬ ਨੇ ਅੱਤਵਾਦ ਦੇਖਿਆ ਹੈ।