ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਆਖਿਆ ਕਿ ਪੰਜਾਬ ਨੂੰ ਲੈ ਕੇ ਆਮ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਨਤੀਜਿਆਂ ਤੋਂ ਬਾਅਦ ਇਸ ‘ਤੇ ਬੋਲਣਾ ਉਚਿਤ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਅੱਜ ਬੀਬੀਐਮਬੀ ਅਤੇ ਸੀਟ ਬਾਰੇ ਗੱਲ ਨਹੀਂ ਕੀਤੀ। ਜਦੋਂ ਉਨ੍ਹਾਂ ਨੂੰ ਗਠਜੋੜ ਦੀ ਪੰਜਾਬ ਚੋਣਾਂ ਵਿੱਚ ਸਥਿਤੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਂ ਪੰਡਿਤ ਨਹੀਂ ਹਾਂ ਅਤੇ ਨਾ ਕੋਈ ਅਜਿਹਾ ਵਿਅਕਤੀ ਹਾਂ ਜੋ ਭਵਿੱਖਬਾਣੀ ਕਰ ਸਕਾਂ। ਉਨ੍ਹਾਂ ਕਿਹਾ ਕਿ ਮੇਰੀ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਭਾਜਪਾ ਨੇ ਵੀ ਚੰਗਾ ਪ੍ਰਦਰਸ਼ਨ ਕੀਤਾ ਹੈ, ਹੁਣ ਦੇਖਦੇ ਹਾਂ ਕੀ ਬਣਦਾ ਹੈ।
ਪੰਜਾਬ ਸਣੇ 5 ਰਾਜਾਂ ਦੇ ਚੋਣ ਨਤੀਜੇ 10 ਮਾਰਚ ਨੂੰ ਐਲਾਨ ਹੋਣ ਵਾਲੇ ਹਨ। ਇਸ ਵਿਚਕਾਰ ਵੱਖ-ਵੱਖ ਪਾਰਟੀਆਂ ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਹਨ।