ਪੰਜਾਬ ਵਿੱਚ ਪਾਕਿਸਤਾਨੀ ਮਹਿਲਾ ਪੱਤਰਕਾਰ ਅਰੂਸਾ ਆਲਮ ਨੂੰ ਲੈ ਕੇ ਵਿਵਾਦ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਅਰੂਸਾ ਆਲਮ ਦੀਆਂ ਕੁੱਝ ਫੋਟੋਆਂ ਸਾਂਝੀਆਂ ਕਰ ਕਾਂਗਰਸ ਵਿੱਚ ਖਲਬਲੀ ਮਚਾ ਦਿੱਤੀ ਹੈ। ਅੱਜ ਆਪਣੇ ਫੇਸਬੁੱਕ ਅਕਾਊਂਟ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੁੱਝ ਤਸਵੀਰਾਂ ਸਾਂਝੀਆਂ ਕਰ ਲਿਖਿਆ ਕਿ,”ਮੈਂ ਸ਼੍ਰੀਮਤੀ ਅਰੂਸਾ ਆਲਮ ਦੀਆਂ ਵੱਖ -ਵੱਖ ਪਤਵੰਤੇ ਸੱਜਣਾਂ ਦੇ ਨਾਲ ਤਸਵੀਰਾਂ ਦੀ ਲੜੀ ਸਾਂਝੀ ਕਰ ਰਿਹਾ ਹਾਂ। ਮੈਨੂੰ ਲਗਦਾ ਹੈ ਕਿ ਉਹ ਸਾਰੇ ਵੀ ਆਈਐਸਆਈ ਦੇ ਏਜੰਟ ਹਨ। ਅਜਿਹਾ ਕਹਿਣ ਵਾਲਿਆਂ ਨੂੰ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਸੰਕੁਚਿਤ ਦਿਮਾਗ ਦਿਨ ਦਾ ਕ੍ਰਮ ਜਾਪਦਾ ਹੈ।”
ਇਹ ਤਸਵੀਰ ਸ਼ੇਅਰ ਕਰਕੇ ਕੈਪਟਨ ਇਹ ਦੱਸਣਾ ਚਾਹ ਰਹੇ ਹਨ ਕਿ ਸੋਨੀਆ ਗਾਂਧੀ ਅਰੂਸਾ ਆਲਮ ਨੂੰ ਮਿਲਦੇ ਰਹੇ ਹਨ। ਕੈਪਟਨ ਇਸ ਮਾਮਲੇ ਵਿੱਚ ਹੋਰ ਵੀ ਕਈ ਖੁਲਾਸੇ ਕਰ ਸਕਦੇ ਹਨ। ਦੱਸ ਦੇਈਏ ਕਿ ਅਰੂਸਾ ਨੂੰ ਲੈ ਕੇ ਕਾਂਗਰਸ ਦੀ ਸਿਆਸਤ ਕਾਫੀ ਗਰਮਾ ਗਈ ਹੈ। ਕੈਪਟਨ ਵੱਲੋਂ ਇੱਕ ਤੋਂ ਬਾਅਦ ਇੱਕ ਟਵੀਟ ਕਰਕੇ ਜਵਾਬੀ ਹਮਲੇ ਬੋਲੇ ਜਾ ਰਹੇ ਹਨ।