ਮੰਗਲਵਾਰ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਦੇ ਕਾਫਲੇ ਨਾਲ ਇੱਕ ਕਾਰ ਦੀ ਟੱਕਰ ਹੋ ਗਈ। ਗਲਤ ਸਾਈਡ ਤੋਂ ਆ ਰਹੀ ਗੱਡੀ ਨੇ ਕਾਫਲੇ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਘਟਨਾ ਦਾ ਤੁਰੰਤ ਨੋਟਿਸ ਲੈਂਦਿਆਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਉਨ੍ਹਾਂ ਦਾ ਇਲਾਜ ਕਰਵਾਇਆ। ਇਸ ਹਾਦਸੇ ਵਿੱਚ ਪੰਜ ਪੁਲਿਸ ਮੁਲਾਜ਼ਮਾਂ ਸਮੇਤ ਸੱਤ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਏਐਸਆਈ ਸੁਰਿੰਦਰ ਸਿੰਘ ਦੀ ਮੌਤ ਹੋ ਗਈ। ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।