Rotorua ‘ਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਰੋਟੋਰੂਆ ਵਿੱਚ ਇੱਕ ਕਾਰ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਇੱਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਸੋਮਵਾਰ ਕਰੀਬ 11.20 ਵਜੇ ਓਵਟਾ ਨੇੜੇ ਸਟੇਟ ਹਾਈਵੇਅ 30 ‘ਤੇ ਹਾਦਸੇ ਲਈ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਸੀ। ਰਾਤ ਨੂੰ ਇੱਕ ਅਪਡੇਟ ਵਿੱਚ ਉਨ੍ਹਾਂ ਕਿਹਾ ਕਿ ਹਾਦਸੇ ‘ਚ ਜ਼ਖਮੀ ਹੋਏ 1 ਹੋਰ ਵਿਅਕਤੀ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਗੰਭੀਰ ਰੂਪ ‘ਚ ਜ਼ਖਮੀ ਤਿੰਨ ਹੋਰ ਵਿਅਕਤੀਆਂ ਦਾ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ ਹੈ। ਫਿਲਹਾਲ ਹਾਦਸੇ ਦੇ ਹਾਲਾਤਾਂ ਦੀ ਜਾਂਚ ਜਾਰੀ ਹੈ।”
