ਅਮਰੀਕਾ ਦੇ Massachusetts ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਦਰਅਸਲ ਇੱਥੇ ਇੱਕ SUV ਕਾਰ ਬੇਕਾਬੂ ਹੋ ਕੇ ਐਪਲ ਸਟੋਰ ਵਿੱਚ ਜਾ ਵੜੀ। ਇਸ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 16 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਾਨ ਗਵਾਉਣ ਵਾਲੇ ਵਿਅਕਤੀ ਦਾ ਨਾਂ ਕੇਵਿਨ ਬ੍ਰੈਡਲੀ ਹੈ। ਉਸ ਦੀ ਉਮਰ 65 ਸਾਲ ਹੈ। ਬ੍ਰੈਡਲੀ ਨਿਊਜਰਸੀ ਦਾ ਰਹਿਣ ਵਾਲਾ ਸੀ। ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਅਧਿਕਾਰੀਆਂ ਮੁਤਾਬਿਕ ਇਹ ਘਟਨਾ ਸੋਮਵਾਰ ਸਵੇਰੇ ਕਰੀਬ 10.45 ਵਜੇ ਵਾਪਰੀ। ਡਰਬੀ ਸਟ੍ਰੀਟ ‘ਤੇ ਐਪਲ ਸਟੋਰ ‘ਤੇ ਇੱਕ SUV ਕਾਰ ਟਕਰਾ ਗਈ। ਇਸ ਤੋਂ ਬਾਅਦ ਉਥੇ ਹਫੜਾ-ਦਫੜੀ ਮਚ ਗਈ। ਇਸ ਘਟਨਾ ਤੋਂ ਬਾਅਦ 911 ‘ਤੇ ਫੋਨ ਕੀਤਾ ਗਿਆ ਸੀ। ਇਸ ਤੋਂ ਤੁਰੰਤ ਬਾਅਦ ਪੁਲਿਸ ਨੇ ਆ ਕੇ ਮਾਹੌਲ ਨੂੰ ਸ਼ਾਂਤ ਕਰਵਾਇਆ।