ਜਲੰਧਰ ਵਿੱਚ ਫਿਲਮ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ ਕੁਝ ਦਿਨ ਪਹਿਲਾਂ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀ ਫਿਲਮ ‘ਜਾਟ’ ਦੇ ਖਿਲਾਫ ਪੰਜਾਬ ਵਿੱਚ ਈਸਾਈ ਭਾਈਚਾਰੇ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਗਏ ਹਨ। ਇਸ ਤੋਂ ਬਾਅਦ ਜਲੰਧਰ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਹ ਇਲਜ਼ਾਮ ਹੈ ਕਿ ਫਿਲਮ ਵਿੱਚ ਅਦਾਕਾਰ ਰਣਦੀਪ ਹੁੱਡਾ ਨੇ ਯਿਸੂ ਮਸੀਹ ਅਤੇ ਈਸਾਈ ਧਰਮ ਵਿੱਚ ਵਰਤੀਆਂ ਜਾਂਦੀਆਂ ਪਵਿੱਤਰ ਚੀਜ਼ਾਂ ਦਾ ਨਿਰਾਦਰ ਕੀਤਾ ਹੈ।
