ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮ ਆਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਮੁਸ਼ਕਿਲਾਂ ਘੱਟਣ ਦਾ ਨਾਮ ਨਹੀਂ ਲੈ ਰਹੀਆਂ । ਕਲਾਕਾਰ ਖਿਲਾਫ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਕੇਸ ਦਾਖਲ ਕੀਤਾ ਗਿਆ ਸੀ। ਜਿਸ ਤੇ ਮੰਗਲਵਾਰ ਨੂੰ ਸੁਣਵਾਈ ਹੋਈ ਹੈ। ਇਹ ਕੇਸ ਗੀਤ 8 ਰਫ਼ਲਾਂ ਨੂੰ ਲੈ ਕੇ ਹੋਇਆ ਹੈ। ਦੱਸ ਦੇਈਏ ਕਿ ਇਹ ਐਲਬਮ ਪਿਛਲੇ ਸਾਲ ਰਿਲੀਜ਼ ਹੋਈ ਸੀ। ਇਲਜ਼ਾਮ ਨੇ ਕੇ ਗੀਤ ਰਾਹੀਂ ਮਨਕੀਰਤ ਨੇ ਵਕੀਲਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ ਕੀਤੀ ਸੀ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਮੰਗਲਵਾਰ ਨੂੰ ਮਨਕੀਰਤ ਅਤੇ ਹੋਰ ਪ੍ਰਤੀਵਾਦੀਆਂ ਨੂੰ 8 ਸਤੰਬਰ ਲਈ ਨੋਟਿਸ ਜਾਰੀ ਕੀਤਾ ਹੈ। ਐਡਵੋਕੇਟ ਸੁਨੀਲ ਮੱਲਣ ਨੇ ਇਹ ਕੇਸ ਦਾਇਰ ਕੀਤਾ ਹੈ।
ਇਹ ਐਲਬਮ ਪਿਛਲੇ ਸਾਲ ਰਿਲੀਜ਼ ਹੋਈ ਸੀ। ਇਸ ਤੋਂ ਪਹਿਲਾਂ ਐਡਵੋਕੇਟ ਮੱਲਣ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਸੰਜੂ’ ‘ਚ ਵਕੀਲਾਂ ਨੂੰ ਕਥਿਤ ਤੌਰ ‘ਤੇ ਬਦਨਾਮ ਕਰਨ ਦਾ ਮਾਮਲਾ ਵੀ ਦਰਜ ਕਰਵਾਇਆ ਸੀ। ਉਸ ਮਾਮਲੇ ਵਿੱਚ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਬਾਕੀਆਂ ਖ਼ਿਲਾਫ਼ ਕੇਸ ਚੱਲ ਰਿਹਾ ਹੈ। ਐਡਵੋਕੇਟ ਮੱਲਣ ਨੇ ਦੱਸਿਆ ਕਿ ਮਨਕੀਰਤ ਔਲਖ ਨੂੰ 15 ਮਈ 2021 ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਸੀ। ਇਸ ਦਾ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ। ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਇਸ ਗੀਤ ਨੂੰ ਸੋਸ਼ਲ ਮੀਡੀਆ ਤੋਂ ਹਟਾਇਆ ਜਾਵੇ। ਇਹ ਹੁਕਮ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਮਦਦ ਨਾਲ ਜਾਰੀ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੁਆਵਜ਼ਾ ਲੈ ਕੇ ਐਡਵੋਕੇਟ ਵੈਲਫੇਅਰ ਫੰਡ ਵਿੱਚ ਜਮ੍ਹਾਂ ਕਰਵਾਇਆ ਜਾਵੇ।