ਮੁੰਬਈ ਪੁਲਿਸ ਨੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਐਤਵਾਰ ਨੂੰ ਸਲਮਾਨ ਦੇ ਪਿਤਾ ਸਲੀਮ ਖਾਨ ਨੂੰ ਇੱਕ ਚਿੱਠੀ ਮਿਲੀ ਸੀ, ਜਿਸ ਵਿੱਚ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਅਣਪਛਾਤੇ ਵਿਅਕਤੀ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਹੁਣ ਕ੍ਰਾਈਮ ਬ੍ਰਾਂਚ ਦੀ ਟੀਮ ਸਲਮਾਨ ਖਾਨ ਦੇ ਘਰ ਪਹੁੰਚੀ ਹੈ। ਸੀਬੀਆਈ ਅਫਸਰ ਦੇ ਸਲਮਾਨ ਦੇ ਘਰ ਪਹੁੰਚਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
ਸੀਬੀਆਈ ਨੇ ਅਜੇ ਤੱਕ ਜਾਂਚ ਦਾ ਕੋਈ ਵੇਰਵਾ ਸਾਂਝਾ ਨਹੀਂ ਕੀਤਾ ਹੈ। ਸੋਮਵਾਰ ਸਵੇਰੇ ਹੀ ਸਲਮਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਖਬਰਾਂ ਮੁਤਾਬਕ ਸਲਮਾਨ ਨੂੰ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਐਤਵਾਰ ਸਵੇਰੇ ਜਦੋਂ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਜੌਗਿੰਗ ਲਈ ਗਏ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਬੇਟੇ ਸਲਮਾਨ ਖਾਨ ਦੇ ਨਾਂ ‘ਤੇ ਧਮਕੀ ਭਰੀ ਚਿੱਠੀ ਮਿਲੀ, ਜਿੱਥੇ ਉਹ ਬੈਂਚ ‘ਤੇ ਬੈਠੇ ਸਨ।