[gtranslate]

Breaking : CDS ਬਿਪਿਨ ਰਾਵਤ ਨੂੰ ਲਿਜਾ ਰਿਹਾ ਫੌਜ ਦਾ ਹੈਲੀਕਾਪਟਰ ਹੋਇਆ ਕਰੈਸ਼

cds bipin rawat helicopter crash

ਤਾਮਿਲਨਾਡੂ ਦੇ ਕੂਨੂਰ ‘ਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਵੀ ਹੈਲੀਕਾਪਟਰ ਵਿੱਚ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਖਰਾਬ ਮੌਸਮ ਕਾਰਨ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਇਲਾਕਾ ਕਾਫੀ ਸੰਘਣਾ ਹੈ। ਇੱਥੇ ਚਾਰੇ ਪਾਸੇ ਰੁੱਖ ਹਨ। ਹਾਦਸਾ ਇੰਨਾ ਦਰਦਨਾਕ ਸੀ ਕਿ ਚਾਰੇ ਪਾਸੇ ਅੱਗ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਹਨ। ਪੁਲਿਸ ਦੇ ਨਾਲ ਸੈਨਾ ਅਤੇ ਹਵਾਈ ਸੈਨਾ ਦੇ ਜਵਾਨ ਬਚਾਅ ਲਈ ਪਹੁੰਚ ਗਏ ਹਨ। ਆਸਪਾਸ ਦੇ ਇਲਾਕੇ ਵਿੱਚ ਵੀ ਤਲਾਸ਼ੀ ਲਈ ਜਾ ਰਹੀ ਹੈ।

ਇਸ ਹੈਲੀਕਾਪਟਰ ‘ਚ ਚੀਫ ਆਫ ਡਿਫੈਂਸ ਸਟਾਫ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਸਵਾਰ ਸਨ। ਸ਼ੁਰੂਆਤੀ ਜਾਣਕਾਰੀ ਅਨੁਸਾਰ CDS ਬਿਪਿਨ ਰਾਵਤ ਆਪਣੀ ਪਤਨੀ ਨਾਲ ਊਟੀ ਵਿੱਚ ਇੱਕ ਸਮਾਗਮ ਵਿੱਚ ਸ਼ਾਮਿਲ ਹੋਣ ਜਾ ਰਹੇ ਸਨ। ਪਰ ਇਹ ਹਾਦਸਾ ਕੂਨੂਰ ਦੇ ਸੰਘਣੇ ਜੰਗਲ ਵਿੱਚ ਵਾਪਰਿਆ ਹੈ। ਹਾਲਾਂਕਿ ਫੌਜ ਨੇ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਇਹ ਹੈਲੀਕਾਪਟਰ Mi-ਸੀਰੀਜ਼ ਦਾ ਸੀ। ਸੂਤਰਾਂ ਮੁਤਾਬਕ, ਤਮਿਲਨਾਡੂ ਦੇ ਕੋਇੰਬਟੂਰ ਅਤੇ ਸਲੂਰ ਵਿਚਕਾਰ ਹਾਦਸੇ ਦਾ ਸ਼ਿਕਾਰ ਹੋਏ ਐੱਮ. ਆਈ. ਸੀਰੀਜ਼ ਦੇ ਹੈਲੀਕਾਪਟਰ ਵਿੱਚ ਸੀ. ਡੀ. ਐੱਸ. ਬਿਪਿਨ ਰਾਵਤ, ਉਨ੍ਹਾਂ ਦੇ ਕਰਮਚਾਰੀ ਅਤੇ ਪਰਿਵਾਰ ਦੇ ਕੁਝ ਮੈਂਬਰ ਸਵਾਰ ਸਨ। ਖੋਜ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ ਹੈ।

Leave a Reply

Your email address will not be published. Required fields are marked *