ਕੇਂਦਰ ਸਰਕਾਰ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਵੱਲੋਂ ਯੂਕੇ ਤੋਂ ਆਈਵੀਐਫ ਇਲਾਜ ਰਾਹੀਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ ਦੀ ਜਾਂਚ ’ਤੇ ਰੋਕ ਲਾ ਦਿੱਤੀ ਹੈ। ਸਿਹਤ ਮੰਤਰਾਲੇ ਨੇ ਬੱਚੇ ਦੇ ਜਨਮ ਦੀ ਜਾਂਚ ਕਰਕੇ ਰਿਪੋਰਟ ਤਲਬ ਕੀਤੀ ਸੀ। ਇਸ ‘ਤੇ ਪੰਜਾਬ ਸਰਕਾਰ ਅਤੇ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ਨੂੰ ਵੀ ਘੇਰਿਆ ਸੀ। ਹੁਣ ਕੇਂਦਰ ਨੇ ਇਸ ਮਾਮਲੇ ‘ਚ ਜਾਂਚ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਹੈ।
ਕੇਂਦਰ ਦਾ ਕਹਿਣਾ ਹੈ ਕਿ ਇਹ ਆਈਵੀਐਫ ਇਲਾਜ ਬ੍ਰਿਟੇਨ ਵਿੱਚ ਹੋਇਆ ਹੈ, ਇਸ ਲਈ ਇਸ ਮਾਮਲੇ ਵਿੱਚ ਕਿਸੇ ਜਾਂਚ ਦੀ ਲੋੜ ਨਹੀਂ ਹੈ। ਹਾਲਾਂਕਿ ਚਰਨ ਕੌਰ ਨੇ ਭਾਰਤ ਵਿੱਚ ਹੀ ਬੱਚੇ ਨੂੰ ਜਨਮ ਦਿੱਤਾ, ਹੈ ਪਰ ਉਨ੍ਹਾਂ ਨੇ ਲੰਡਨ, ਇੰਗਲੈਂਡ ਤੋਂ ਇਨ ਵਿਟਰੋ ਫਰਟੀਲਾਈਜ਼ੇਸ਼ਨ (ਆਈਵੀਐਫ) ਦਾ ਸਾਰਾ ਇਲਾਜ ਕਰਵਾਇਆ ਹੈ।