ਸਰਕਾਰ ਨਾਲ ਚਾਰ ਵਾਰ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਸਰਕਾਰ ਨੇ ਬੁੱਧਵਾਰ ਨੂੰ ਇੱਕ ਵਾਰ ਫਿਰ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਦਰਅਸਲ ਗੱਲਬਾਤ ‘ਚ ਕੋਈ ਹੱਲ ਨਾ ਨਿਕਲਣ ਮਗਰੋਂ ਕਿਸਾਨ ਦਿੱਲੀ ਵੱਲ ਕੂਚ ਕਰਨ ਲਈ ਸੜਕਾਂ ‘ਤੇ ਉੱਤਰੇ ਹੋਏ ਹਨ। ਸਰਹੱਦ ‘ਤੇ ਹਾਲਾਤ ਅਜਿਹੇ ਹਨ ਕਿ ਇਕ ਪਾਸੇ ਕਿਸਾਨ ਹਨ ਅਤੇ ਦੂਜੇ ਪਾਸੇ ਜਵਾਨ ਹਨ। ਕਿਸਾਨ ਅੰਦੋਲਨ ਵਿੱਚ ਸ਼ਾਮਿਲ ਕਿਸਾਨ ਆਪਣੇ ਟਰੈਕਟਰਾਂ ਨਾਲ ਹਰਿਆਣਾ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ ਅਤੇ ਲਗਾਤਾਰ ਅੱਗੇ ਵਧਣ ਲਈ ਯਤਨਸ਼ੀਲ ਹਨ।
