[gtranslate]

ਚੰਡੀਗੜ੍ਹ ‘ਤੇ ਕੇਂਦਰ ਦੇ ਫੈਸਲੇ ਮਗਰੋਂ CM ਮਾਨ ਦਾ ਵੱਡਾ ਬਿਆਨ, ਕਿਹਾ – “ਆਪਣੇ ਹੱਕ ਲਈ ਡਟ ਕੇ ਲੜੇਗਾ ਪੰਜਾਬ”

central rules in chandigarh bhagwant mann

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਚੰਡੀਗੜ੍ਹ ਉਤੇ ਆਪਣੇ ਹੱਕ ਲਈ ਪੰਜਾਬ ਮਜ਼ਬੂਤੀ ਨਾਲ ਲੜੇਗਾ। ਕੇਂਦਰ ਦੇ ਫੈਸਲੇ ‘ਤੇ CM ਮਾਨ ਨੇ ਸਖਤ ਵਿਰੋਧ ਜਤਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਹੱਕ ਲਈ ਡਟ ਕੇ ਲੜੇਗਾ। ਚੰਡੀਗੜ੍ਹ ਦੇ ਸਰਕਾਰੀ ਕਰਮਚਾਰੀਆਂ ‘ਤੇ ਕੇਂਦਰੀ ਨਿਯਮ ਲਾਗੂ ਕਰਨ ਨੂੰ ਲੈ ਕੇ ਰਾਜਨੀਤਿਕ ਘਮਾਸਾਨ ਮਚਿਆ ਹੋਇਆ ਹੈ। ਗ੍ਰਹਿ ਮੰਤਰੀ ਦੇ ਇਸ ਐਲਾਨ ਦਾ ਪੰਜਾਬ ਦੇ ਆਗੂਆਂ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਕੇਂਦਰ ਦੇ ਇਸ ਫੈਸਲੇ ‘ਤੇ ਹੁਣ ਪੰਜਾਬ ਦੇ CM ਭਗਵੰਤ ਮਾਨ ਨੇ ਵੀ ਚੁੱਪੀ ਤੋੜ ਦਿੱਤੀ ਹੈ।

ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਕੇਂਦਰ ਸਰਕਾਰ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਦੂਜੇ ਰਾਜਾਂ ਅਤੇ ਸੇਵਾਵਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੜਾਅਵਾਰ ਥੋਪ ਰਹੀ ਹੈ। ਇਹ ਪੰਜਾਬ ਪੁਨਰਗਠਨ ਐਕਟ 1966 ਦੇ ਸਿਧਾਂਤ ਅਤੇ ਭਾਵਨਾ ਦੇ ਵਿਰੁੱਧ ਹੈ। ਪੰਜਾਬ ਚੰਡੀਗੜ੍ਹ ‘ਤੇ ਆਪਣੇ ਹੱਕੀ ਦਾਅਵੇ ਲਈ ਜ਼ੋਰਦਾਰ ਸੰਘਰਸ਼ ਕਰੇਗਾ। ਦੱਸ ਦਈਏ ਕਿ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਆਏ ਸਨ ਤੇ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਚੰਡੀਗੜ੍ਹ ਵਿੱਚ ਹੁਣ ਕੇਂਦਰੀ ਸੇਵਾਵਾਂ ਨਿਯਮ ਲਾਗੂ ਹੋਣਗੇ। ਗ੍ਰਹਿ ਮੰਤਰੀ ਨੇ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਕਿਹਾ ਕਿ ਉਹ ਇਸ ਸਬੰਧੀ ਨੋਟੀਫਿਕੇਸ਼ਨ ਕੱਲ ਸੋਮਵਾਰ ਨੂੰ ਜਾਰੀ ਕਰ ਦੇਣਗੇ। ਦੱਸ ਦੇਈਏ ਕਿ ਹੁਣ ਤੱਕ ਚੰਡੀਗੜ੍ਹ ਵਿੱਚ ਪੰਜਾਬ ਦੇ ਸਰਵਿਸ ਨਿਯਮ ਚਲਦੇ ਸਨ, ਪਰੰਤੂ ਕੇਂਦਰੀ ਗ੍ਰਹਿ ਮੰਤਰੀ ਨੇ ਇਨ੍ਹਾਂ ਨੂੰ ਕੇਂਦਰ ਨਾਲ ਜੋੜ ਦਿੱਤਾ ਹੈ।

Leave a Reply

Your email address will not be published. Required fields are marked *