ਟੀਮ ਇੰਡੀਆ ਨੇ ਚੈਂਪੀਅਨਸ ਟਰਾਫੀ 2025 ‘ਚ ਆਪਣੇ ਸਫਰ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਦੁਬਈ ‘ਚ ਖੇਡੇ ਗਏ ਇਸ ਮੈਚ ‘ਚ ਟੀਮ ਇੰਡੀਆ ਨੇ ਪਹਿਲੇ ਹੀ ਮੈਚ ‘ਚ ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾ ਕੇ ਆਪਣਾ ਖਾਤਾ ਖੋਲ੍ਹਿਆ ਹੈ। ਟੀਮ ਇੰਡੀਆ ਨੂੰ ਦੁਬਈ ਇੰਟਰਨੈਸ਼ਨਲ ਸਟੇਡੀਅਮ ਦੀ ਪਿੱਚ ‘ਤੇ 229 ਦੌੜਾਂ ਦੇ ਟੀਚੇ ਨੂੰ ਹਾਸਲ ਕਰਨ ਲਈ ਜੱਦੋ-ਜਹਿਦ ਕਰਨੀ ਪਈ ਜੋ ਮੁਸ਼ਕਿਲ ਸਾਬਿਤ ਹੋਇਆ ਅਤੇ ਇਕ ਸਮੇਂ ‘ਤੇ ਇਹ ਮੈਚ ਫਸਿਆ ਨਜ਼ਰ ਆਇਆ ਪਰ ਸ਼ੁਭਮਨ ਗਿੱਲ (ਨਾਬਾਦ 101) ਨੇ ਸ਼ਾਨਦਾਰ ਸੈਂਕੜਾ ਜੜ ਕੇ ਟੀਮ ਇੰਡੀਆ ਨੂੰ ਜਿੱਤ ਦਿਵਾਈ। ਗਿੱਲ ਤੋਂ ਪਹਿਲਾਂ ਟੀਮ ਇੰਡੀਆ ਦੀ ਜਿੱਤ ਦੀ ਨੀਂਹ ਰੱਖਣ ਦਾ ਕੰਮ ਸਟਾਰ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ (53/5) ਨੇ ਕੀਤਾ, ਜਿਸ ਨੇ 5 ਵਿਕਟਾਂ ਲੈ ਕੇ ਬੰਗਲਾਦੇਸ਼ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ।
