ਪੰਜਾਬ ਦੇ ਵਿਰੋਧ ਦੀ ਪ੍ਰਵਾਹ ਕੀਤੇ ਬਗੈਰ ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰੀ ਨਿਯਮਾਂ ਤਹਿਤ ਲਿਆਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਨਵੇਂ ਨਿਯਮ 1 ਅਪ੍ਰੈਲ ਤੋਂ ਚੰਡੀਗੜ੍ਹ ਦੇ 23 ਹਜ਼ਾਰ ਮੁਲਾਜ਼ਮਾਂ ‘ਤੇ ਲਾਗੂ ਹੋਣਗੇ। ਕੇਂਦਰ ਨੇ ਸਖਤੀ ਵਿਖਾਉਂਦੇ ਹੋਏ ਇਸ ਮਾਮਲੇ ਵਿੱਚ ਪੰਜਾਬ ਦੇ ਵਿਰੋਧ ਨੂੰ ਇੱਕ ਪਾਸੇ ਕਰ ਦਿੱਤਾ ਹੈ।
ਪੰਜਾਬ ਦੀ ਰਾਜਧਾਨੀ ਸਿਟੀ ਬਿਊਟੀਫੁੱਲ ਚੰਡੀਗੜ੍ਹ ਹੁਣ ਕੇਂਦਰ ਦੇ ਹਵਾਲੇ ਹੋ ਗਈ ਹੈ। ਬੀਤੇ ਐਤਵਾਰ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇਸ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਪੰਜਾਬ ‘ਚ ਇਸ ਦਾ ਜ਼ਬਰਦਸਤ ਵਿਰੋਧ ਹੋ ਰਿਹਾ ਹੈ।