ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਣ ਲਈ ਪੰਜਾਬ ਤੇ ਹਰਿਆਣਾ ਵਿਚਕਾਰ ਸਹਿਮਤੀ ਬਣ ਗਈ ਹੈ। ਦੱਸ ਦੇਈਏ ਕਿ ਚੰਡੀਗੜ੍ਹ ਏਅਰਪੋਰਟ ਦੇ ਨਾਮ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਹੁਣ ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਦੇ ਜ਼ਰੀਏ ਦਿੱਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰ ਕਿਹਾ ਕਿ “ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ਤੇ ਰੱਖਣ ਲਈ ਪੰਜਾਬ-ਹਰਿਆਣਾ ਦੀ ਬਣੀ ਸਹਿਮਤੀ। ਅੱਜ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ਼੍ਰੀ ਦੁਸ਼ੰਤ ਚੌਟਾਲਾ ਨਾਲ ਹੋਈ ਮੀਟਿੰਗ।”
ਚੰਡੀਗੜ੍ਹ ਅੰਤਰ ਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ਤੇ ਰੱਖਣ ਲਈ ਪੰਜਾਬ-ਹਰਿਆਣਾ ਦੀ ਬਣੀ ਸਹਿਮਤੀ ..ਅੱਜ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ਼੍ਰੀ ਦੁਸ਼ੰਤ ਚੌਟਾਲਾ ਨਾਲ ਹੋਈ ਮੀਟਿੰਗ … pic.twitter.com/y9ASZnN4i0
— Bhagwant Mann (@BhagwantMann) August 20, 2022
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਵੀ ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਆਖਿਆ ਸੀ ਪਰ ਹਰਿਆਣਾ ਸਰਕਾਰ ਇਸ ਦਾ ਨਾਂ ਮੰਗਲ ਸੇਨ ਦੇ ਨਾਂ ’ਤੇ ਰੱਖਣਾ ਚਾਹੁੰਦੀ ਸੀ। ਇਸ ਨਾਂ ‘ਤੇ ਪੰਜਾਬ ਅਤੇ ਹਰਿਆਣਾ ਵਿਚਾਲੇ ਕੋਈ ਸਮਝੌਤਾ ਨਹੀਂ ਹੋ ਸਕਿਆ।