ਪੰਜਾਬ ਦੀ ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ‘ਚ ਦੋਸ਼ੀ ਵਿਦਿਆਰਥੀ ਦੇ ਮੋਬਾਈਲ ‘ਚੋਂ 12 ਹੋਰ ਇਤਰਾਜ਼ਯੋਗ ਵੀਡੀਓਜ਼ ਸਾਹਮਣੇ ਮਿਲੀਆਂ ਹਨ। ਇਹ ਵੀਡੀਓਜ਼ ਓਸੇ ਕੁੜੀ ਦੀਆਂ ਹੀ ਹਨ। ਇਨ੍ਹਾਂ ਵੀਡੀਓਜ਼ ਦੇ ਆਧਾਰ ‘ਤੇ ਕੁੜੀ ਨੂੰ ਬਲੈਕਮੇਲ ਕੀਤਾ ਜਾ ਰਿਹਾ ਸੀ। ਇਸੇ ਕਾਰਨ ਕੁੜੀ ਨੂੰ ਯੂਨੀਵਰਸਿਟੀ ‘ਚ ਪੜ੍ਹਦੀਆਂ ਹੋਰ ਵਿਦਿਆਰਥਣਾਂ ਦੇ ਨਹਾਉਂਦੇ ਸਮੇਂ ਦੀਆਂ ਵੀਡੀਓਜ਼ ਬਣਾ ਕੇ ਭੇਜਣ ਲਈ ਕਿਹਾ ਸੀ।
ਇਸ ਮਾਮਲੇ ‘ਚ ਪੁਲਿਸ ਨੇ ਦੋਸ਼ੀ ਵਿਦਿਆਰਥਣ ਉਸ ਦੇ ਸ਼ਿਮਲਾ ਦੇ ਰਹਿਣ ਵਾਲੇ ਬੁਆਏਫ੍ਰੈਂਡ ਸੰਨੀ ਮਹਿਤਾ ਅਤੇ ਉਸਦੇ ਦੋਸਤ ਰੰਕਜ ਵਰਮਾ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਵਿਦਿਆਰਥੀ ਦਾ ਮੋਬਾਈਲ ਅਤੇ ਲੈਪਟਾਪ ਜ਼ਬਤ ਕਰਕੇ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਬਲੈਕਮੇਲਰਾਂ ਦੇ ਮੋਬਾਈਲਾਂ ਤੋਂ ਲਗਾਤਾਰ ਦਿੱਲੀ, ਮੁੰਬਈ ਅਤੇ ਗੁਜਰਾਤ ਤੱਕ ਕਾਲਾਂ ਹੋਈਆਂ ਸਨ। ਜਿਸ ਕਾਰਨ ਇਨ੍ਹਾਂ ਦੇ ਕਿਸੇ ਵੱਡੇ ਨੈੱਟਵਰਕ ਨਾਲ ਜੁੜੇ ਹੋਣ ਦਾ ਸ਼ੱਕ ਹੈ।