ਪੰਜਾਬ ‘ਚ ‘ਆਪ’ ਦੇ ਨਵੇਂ ਇੰਚਾਰਜ ਅਤੇ ਸਹਿ-ਇੰਚਾਰਜਾਂ ਦੀ ਨਿਯੁਕਤੀ ਤੋਂ ਬਾਅਦ ਮੰਤਰੀ ਮੰਡਲ ‘ਚ ਚਿਹਰੇ ਅਤੇ ਵਿਭਾਗਾਂ ‘ਚ ਫੇਰਬਦਲ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਮੀਡੀਆ ਰਿਪੋਰਟਾਂ ਅਨੁਸਾਰ ਮੰਤਰੀ ਮੰਡਲ ਵਿੱਚ ਨਵੇਂ ਚਿਹਰੇ ਸ਼ਾਮਿਲ ਕੀਤੇ ਜਾ ਸਕਦੇ ਹਨ ਅਤੇ ਕਈ ਮੰਤਰੀਆਂ ਨੂੰ ਤਾਕਤਵਰ ਬਣਾਇਆ ਜਾ ਸਕਦਾ ਹੈ। ‘ਆਪ’ ਵੱਲੋਂ ਜ਼ਮੀਨੀ ਪੱਧਰ ‘ਤੇ ਸਰਵੇਖਣ ਵੀ ਕਰਵਾਇਆ ਗਿਆ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਕਿਹੜੇ ਵਿਧਾਇਕ ਜ਼ਿਆਦਾ ਲੋਕਪ੍ਰਿਯ ਅਤੇ ਬੇਦਾਗ ਹਨ, ਉਨ੍ਹਾਂ ਨੂੰ ਅੱਗੇ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ 2027 ਦੀਆਂ ਚੋਣਾਂ ‘ਚ ਪਾਰਟੀ ਨੂੰ ਪੂਰੀ ਤਾਕਤ ਨਾਲ ਮੈਦਾਨ ‘ਚ ਉਤਾਰਿਆ ਜਾ ਸਕੇ।
