ਪੰਜਾਬ ‘ਚ ਚੋਣ ਪ੍ਰਚਾਰ ਪੂਰੇ ਸਿਖਰਾਂ ਤੇ ਹੈ ਇਸ ਦੌਰਾਨ ਹਲਕਾ ਭਦੌੜ ਵਿਖੇ ਪਹੁੰਚੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਇੱਕ ਹੋਰ ਅਨੌਖਾ ਰੂਪ ਦੇਖਣ ਨੂੰ ਮਿਲਿਆ ਹੈ। ਦਰਅਸਲ ਹਲਕੇ ਦੇ ਪਿੰਡ ਅਸਪਾਲ ਖੁਰਦ ਵਿੱਚ ਕ੍ਰਿਕਟ ਦੇ ਚੱਲ ਰਹੇ ਟੂਰਨਾਮੈਂਟ ਦੌਰਾਨ ਮੁੱਖ ਮੰਤਰੀ ਚੰਨੀ ਨੇ ਕ੍ਰਿਕਟ ਖੇਡੀ ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕੀਤਾ।
ਦੱਸ ਦੇਈਏ ਕਿ CM ਚੰਨੀ ਹੀ ਕਾਂਗਰਸ ਪਾਰਟੀ ਦੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਲਈ ਮੁੱਖ ਮੰਤਰੀ ਉਮੀਦਵਾਰ ਹਨ। CM ਚੰਨੀ ਇਸ ਵਾਰ ਦੋ ਹਲਕਿਆਂ ਤੋਂ ਚੋਣ ਲੜ ਰਹੇ ਹਨ, CM ਚੰਨੀ ਭਦੌੜ ਤੇ ਚਮਕੌਰ ਸਾਹਿਬ ਤੋਂ ਚੋਣ ਲੜ ਰਹੇ ਹਨ।