ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਲੋਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ ਅਤੇ ਹੁਣ ਲਗਭਗ ਸਾਰੀਆਂ ਸੀਟਾਂ ਦਾ ਰੁਝਾਨ ਆ ਗਿਆ ਹੈ। ‘ਆਪ’ ਨੇ ਪੰਜਾਬ ‘ਚ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਦੇ ਨਾਲ ਹੀ ਸੀਐਮ ਚੰਨੀ ਨੇ ਇਸ ਜਿੱਤ ‘ਤੇ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਹੈ। ਭਦੌੜ ਅਤੇ ਚਮਕੌਰ ਸਾਹਿਬ ਹਲਕੇ ਤੋਂ ਹਾਰਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਟਵਿੱਟਰ ‘ਤੇ ‘ਆਪ’ ਅਤੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ।
ਉਨ੍ਹਾਂ ਨੇ ਟਵੀਟ ਕਰਕੇ ਲਿਖਿਆ, ਮੈਂ ਪੰਜਾਬ ਦੇ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ ਅਤੇ ਭਗਵੰਤ ਮਾਨ ਨੂੰ ਉਨ੍ਹਾਂ ਦੀ ਜਿੱਤ ਲਈ ਵਧਾਈ ਦਿੰਦਾ ਹਾਂ। ਮੈਨੂੰ ਉਮੀਦ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਨਗੇ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਚੋਣਾਂ ਦੇ ਰੁਝਾਨ ਵਿੱਚ ਆਪ 92, ਕਾਂਗਰਸ 18, ਭਾਜਪਾ 2 ਤੇ ਸ਼੍ਰੋਮਣੀ ਅਕਾਲੀ ਦਲ 4 ਸੀਟਾਂ ’ਤੇ ਅੱਗੇ ਚੱਲ ਰਹੇ ਹਨ।