ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ, ਸ਼ਨੀਵਾਰ ਨੂੰ ਹੋਏ ਤਖਤਾ ਪਲਟ ਤੋਂ ਬਾਅਦ ਅੱਜ ਸੂਬੇ ਨੂੰ ਇੱਕ ਨਵਾਂ CM ਮਿਲ ਗਿਆ ਹੈ। ਸੋਮਵਾਰ ਨੂੰ ਯਾਨੀ ਕਿ ਅੱਜ ਦਲਿਤ ਆਗੂ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ।ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਇਹ ਇੱਕ ਵੱਡੀ ਤਬਦੀਲੀ ਆਈ ਹੈ।
ਚਰਨਜੀਤ ਸਿੰਘ ਚੰਨੀ ਪੰਜਾਬ ਦੇ 16 ਵੇਂ ਮੁੱਖ ਮੰਤਰੀ ਹਨ, ਪਰ ਪਹਿਲੇ ਦਲਿਤ ਮੁੱਖ ਮੰਤਰੀ ਹਨ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਕਾਂਗਰਸ ਨੇ ਆਪਣਾ ਮੁੱਖ ਮੰਤਰੀ ਚਿਹਰਾ ਬਦਲ ਦਿੱਤਾ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਹੀ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।