ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤ ਨੇ ਸਿਆਸਤ ਵਿੱਚ ਐਂਟਰੀ ਕਰ ਲਈ ਹੈ। ਨਵਜੀਤ ਸਿੰਘ ਜ਼ਿਲ੍ਹਾ ਯੂਥ ਕਾਂਗਰਸ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਬਣੇ ਹਨ। ਉਹ 12416 ਵੋਟਾਂ ਨਾਲ ਜੇਤੂ ਰਹੇ ਹਨ। ਉਨ੍ਹਾਂ ਦੇ ਵਿਰੋਧੀ ਉਮੀਦਵਾਰ ਨੂੰ 1500 ਤੋਂ ਘੱਟ ਵੋਟਾਂ ਮਿਲੀਆਂ ਸਨ। ਇਸੇ ਤਰ੍ਹਾਂ ਹਲਕਾ ਯੂਥ ਕਾਂਗਰਸ ਚਮਕੌਰ ਸਾਹਿਬ ਦੇ ਗੁਰਵਿੰਦਰ ਸਿੰਘ ਅੰਜਾ ਧਨੋਰੀ ਨੂੰ ਯੂਥ ਕਾਂਗਰਸ ਹਲਕਾ ਪ੍ਰਧਾਨ ਚੁਣਿਆ ਗਿਆ ਹੈ।
ਇਸ ਤੋਂ ਪਹਿਲਾ ਸਾਬਕਾ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਦੇ ਪੁੱਤਰ ਮੋਹਿਤ ਮਹਿੰਦਰਾ ਨੂੰ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਮੋਹਿਤ ਨੂੰ 240600 ਵੋਟਾਂ ਮਿਲੀਆਂ ਸਨ। ਜਦੋਂ ਕਿ ਉਨ੍ਹਾਂ ਦੇ ਮੁਕਾਬਲੇ ਖੜ੍ਹੇ ਉਮੀਦਵਾਰ ਅਕਸ਼ੈ ਸ਼ਰਮਾ ਨੂੰ 175437 ਵੋਟਾਂ ਮਿਲੀਆਂ ਸਨ। ਮੋਹਿਤ ਮਹਿੰਦਰਾ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੇਸ਼ੇ ਅਤੇ ਅਭਿਆਸਾਂ ਦੁਆਰਾ ਇੱਕ ਵਕੀਲ ਹੈ। ਇਸ ਦੇ ਨਾਲ ਹੀ ਜਲੰਧਰ ਦੇ ਨੌਜਵਾਨ ਆਗੂ ਦੀਪਕ ਖੋਸਲਾ ਸੂਬਾ ਜਨਰਲ ਸਕੱਤਰ ਬਣ ਗਏ ਹਨ। ਅੰਗਦ ਦੱਤਾ ਅਤੇ ਹਨੀ ਜੋਸ਼ੀ ਨੇ ਵੀ ਸੂਬਾ ਸਕੱਤਰ ਦਾ ਅਹੁਦਾ ਜਿੱਤਿਆ ਹੈ।