ਆਈਏਐਸ ਅਧਿਕਾਰੀ ਅਨੁਰਾਗ ਵਰਮਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ‘ਆਪ’ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੌਜੂਦਾ ਮੁੱਖ ਸਕੱਤਰ ਵੀਕੇ ਜੰਜੂਆ 30 ਜੂਨ ਨੂੰ ਸੇਵਾਮੁਕਤ ਹੋ ਜਾਣਗੇ। ਜੰਜੂਆ ਨੂੰ ਯੂਪੀਐਸਸੀ ਨੇ ਐਕਸਟੈਂਸ਼ਨ ਨਹੀਂ ਦਿੱਤੀ ਹੈ। ਇਹੀ ਕਾਰਨ ਹੈ ਕਿ ਪੰਜਾਬ ਸਰਕਾਰ ਨੇ ਅਨੁਰਾਗ ਵਰਮਾ ਨੂੰ ਜ਼ਿੰਮੇਵਾਰੀ ਸੌਂਪੀ ਹੈ। ਇਸ ਤੋਂ ਪਹਿਲਾਂ ਆਈਏਐਸ ਕੇਏਪੀ ਸਿਨਹਾ ਦਾ ਨਾਂ ਵੀ ਮੁੱਖ ਸਕੱਤਰ ਦੇ ਅਹੁਦੇ ਦੀ ਦੌੜ ਵਿੱਚ ਸ਼ਾਮਿਲ ਸੀ।
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਤਹਿਤ 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਅਨੁਰਾਗ ਵਰਮਾ ਸੂਬੇ ਦੇ ਨਵੇਂ ਮੁੱਖ ਸਕੱਤਰ ਹੋਣਗੇ। ਉਹ ਪਹਿਲੀ ਜੁਲਾਈ, 2023 ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣਗੇ। ਅਨੁਰਾਗ ਵਰਮਾ ਮੌਜੂਦਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਥਾਂ ਲੈਣਗੇ ਜੋ 30 ਜੂਨ 2023 ਨੂੰ ਸੇਵਾ ਮੁਕਤ ਹੋ ਰਹੇ ਹਨ।