IPL 2023 ਦਾ 55ਵਾਂ ਮੈਚ ਬੁੱਧਵਾਰ ਨੂੰ ਚੇਨਈ ਸੁਪਰ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਖੇਡਿਆ ਗਿਆ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ 20 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 167 ਦੌੜਾਂ ਬਣਾਈਆਂ ਸਨ। ਮਹਿੰਦਰ ਸਿੰਘ ਧੋਨੀ ਨੇ 9 ਗੇਂਦਾਂ ਵਿੱਚ 20 ਦੌੜਾਂ ਬਣਾਈਆਂ ਸਨ । ਇਸ ਦੇ ਜਵਾਬ ‘ਚ ਦਿੱਲੀ ਦੀ ਟੀਮ 20 ਓਵਰਾਂ ‘ਚ 140 ਦੌੜਾਂ ਹੀ ਬਣਾ ਸਕੀ। ਚੇਨਈ ਨੇ 27 ਦੌੜਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਇਹ ਚੇਨਈ ਦੀ 7ਵੀਂ ਜਿੱਤ ਹੈ। ਇਸ ਦੇ ਨਾਲ ਹੀ ਚੇਨਈ ਨੇ ਪਲੇਆਫ ਦਾ ਦਾਅਵਾ ਵੀ ਮਜ਼ਬੂਤ ਕੀਤਾ ਹੈ।
