ਆਕਲੈਂਡ ਦੇ ਕਰਾਕਾ ‘ਚ ਸ਼ਨੀਵਾਰ ਨੂੰ ਦੁਪਹਿਰ ਵੇਲੇ ਡਰਾਈਵਵੇਅ ‘ਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਇੱਕ ਬੱਚੇ ਦੀ ਮੌਤ ਹੋਣ ਦੀ ,ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਕਿਹਾ ਕਿ ਘਟਨਾ ਕਾਰਕਾ ਰੋਡ ‘ਤੇ ਦੁਪਹਿਰ 3.35 ਵਜੇ ਦੇ ਕਰੀਬ ਵਾਪਰੀ ਸੀ। ਪੁਲਿਸ ਦੇ ਬੁਲਾਰੇ ਨੇ ਕਿਹਾ, “ਅਫ਼ਸੋਸ ਦੀ ਗੱਲ ਹੈ ਕਿ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।” ਪੁਲਿਸ ਨੇ ਕਿਹਾ ਕਿ ਸੜਕ ਦਾ ਇੱਕ ਹਿੱਸਾ ਬੰਦ ਹੈ ਅਤੇ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਹਾਦਸਾ ਕਿਵੇਂ ਵਾਪਰਿਆ ਹੈ। ਪੁਲਿਸ ਨੇ ਕਿਹਾ, “ਸਾਡੇ ਵਿਚਾਰ ਇਸ ਸਮੇਂ ਪੀੜਤ ਪਰਿਵਾਰ ਦੇ ਨਾਲ ਹਨ, ਅਤੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਇਸ ਮੁਸ਼ਕਿਲ ਸਮੇਂ ਵਿੱਚ ਉਹਨਾਂ ਲਈ ਸਹਾਇਤਾ ਉਪਲਬਧ ਹੋਵੇ।”
![Child dies after being hit by car](https://www.sadeaalaradio.co.nz/wp-content/uploads/2024/04/WhatsApp-Image-2024-04-28-at-12.13.48-AM.jpeg)