ਮੰਗਲਵਾਰ ਸ਼ਾਮ ਨੂੰ ਏਪੁਨੀ ਦੇ ਲੋਅਰ ਹੱਟ ਉਪਨਗਰ ਵਿੱਚ ਪੁਲਿਸ ਅਧਿਕਾਰੀਆਂ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਇੱਕ ਡਰਾਈਵਰ ਨੇ ਤਿੰਨ ਪੁਲਿਸ ਕਾਰਾਂ ਸਮੇਤ ਚਾਰ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਪੁਲਿਸ ਨੇ ਕਿਹਾ ਸੀ ਕਿ ਘਟਨਾ ਵਿੱਚ ਪੰਜ ਅਧਿਕਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਮਗਰੋਂ ਇੱਕ 49 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪਰ ਹੁਣ ਪੁਲਿਸ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਘਟਨਾ ਵੇਲੇ ਕਾਰ ‘ਚ ਇੱਕ ਜਵਾਕ ਵੀ ਸਵਾਰ ਸੀ। ਹਾਲਾਂਕਿ ਇਸ ਘਟਨਾ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਗਏ ਇੱਕ 49 ਸਾਲਾ ਵਿਅਕਤੀ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ੀ ਦੌਰਾਨ ਜ਼ਮਾਨਤ ਦੇ ਦਿੱਤੀ ਗਈ ਹੈ।
