ਸਰਦੀਆਂ ਵਿੱਚ ਗਾਜਰ ਦਾ ਸੇਵਨ ਆਮ ਤੌਰ ‘ਤੇ ਕੀਤਾ ਜਾਂਦਾ ਹੈ। ਗਾਜਰ ਵਿੱਚ ਕੈਲਸ਼ੀਅਮ, ਚਰਬੀ, ਪ੍ਰੋਟੀਨ, ਆਇਰਨ ਅਤੇ ਫਾਈਬਰ ਹੁੰਦੇ ਹਨ। ਤੁਸੀ ਗਾਜਰ ਦਾ ਜੂਸ ਵੀ ਬੱਚਿਆਂ ਦੀ ਡਾਈਟ ‘ਚ ਸ਼ਾਮਿਲ ਕਰ ਸਕਦੇ ਹੋ। ਇਹ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਆਓ ਜਾਣਦੇ ਹਾਂ ਗਾਜਰ ਦਾ ਜੂਸ ਪੀਣ ਦੇ ਫਾਇਦੇ।
ਅੱਖਾਂ ਲਈ ਫਾਇਦੇਮੰਦ — ਗਾਜਰ ਦੇ ਰਸ ਵਿੱਚ ਬੀਟਾ ਕੈਰੋਟੀਨ ਹੁੰਦਾ ਹੈ। ਇਸ ਵਿੱਚ ਵਿਟਾਮਿਨ ਸੀ ਹੁੰਦਾ ਹੈ। ਇਹ ਅੱਖਾਂ ਦੀ ਰੋਸ਼ਨੀ ਵਧਾਉਣ ਦਾ ਕੰਮ ਕਰਦਾ ਹੈ। ਇਹ ਅੱਖਾਂ ਨਾਲ ਸਬੰਧਿਤ ਸਮੱਸਿਆਵਾਂ ਜਿਵੇਂ ਕਿ ਘੱਟ ਨਜ਼ਰ ਆਉਣਾ ਦੂਰ ਕਰਨ ਵਿੱਚ ਮਦਦ ਕਰਦਾ ਹੈ।
ਦਿਲ ਦੇ ਰੋਗ — ਗਾਜਰ ਵਿੱਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ। ਇਹ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ। ਇਹ ਦਿਲ ਦੀ ਬੀਮਾਰੀ ਦੇ ਖਤਰੇ ਨੂੰ ਘੱਟ ਕਰਦੇ ਹਨ।
ਇਮਿਊਨਿਟੀ ਵਧਾਏ— ਗਾਜਰ ਦਾ ਜੂਸ ਬੱਚਿਆਂ ਦੀ ਇਮਿਊਨਿਟੀ ਵਧਾਉਣ ਦਾ ਕੰਮ ਕਰਦਾ ਹੈ। ਇਹ ਬੱਚਿਆਂ ਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਣ ਦਾ ਕੰਮ ਕਰਦਾ ਹੈ। ਇਹ ਜੂਸ ਬੱਚਿਆਂ ਦੀ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਦਾ ਕੰਮ ਕਰਦਾ ਹੈ।
ਪਾਚਨ ਤੰਤਰ — ਗਾਜਰ ਵਿੱਚ ਫਾਈਬਰ ਹੁੰਦਾ ਹੈ। ਇਸ ਦਾ ਸੇਵਨ ਪਾਚਨ ਤੰਤਰ ਨੂੰ ਠੀਕ ਰੱਖਣ ਦਾ ਕੰਮ ਕਰਦਾ ਹੈ। ਇਹ ਕਬਜ਼, ਪੇਟ ਫੁੱਲਣਾ ਅਤੇ ਬਦਹਜ਼ਮੀ ਆਦਿ ਤੋਂ ਰਾਹਤ ਦਿੰਦਾ ਹੈ।
Disclaimer : ਇਹ ਲੇਖ ਆਮ ਜਾਣਕਾਰੀ ਲਈ ਹੈ, ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲਓ।