ਨਿਊਜ਼ੀਲੈਂਡ ‘ਚ ਕੋਰੋਨਾ ਦਾ ਕਹਿਰ ਨਿਰੰਤਰ ਜਾਰੀ ਹੈ। ਕੀ ਆਮ ਤੇ ਕੀ ਖਾਸ ਹਰ ਕੋਈ ਇਸ ਦੀ ਚਪੇਟ ‘ਚ ਆ ਰਿਹਾ ਹੈ। ਇਸੇ ਦੌਰਾਨ ਹੁਣ ਕੋਵਿਡ -19 ਪ੍ਰਤੀਕਿਰਿਆ ਮੰਤਰੀ ਕ੍ਰਿਸ ਹਿਪਕਿਨਸ ਨੂੰ ਵੀ ਕੋਰੋਨਾ ਪੌਜੇਟਿਵ ਪਾਇਆ ਗਿਆ ਹੈ। ਪਿਛਲੇ ਹਫ਼ਤੇ ਉਨ੍ਹਾਂ ਦੇ ਇੱਕ ਬੱਚੇ ਦੇ ਕੋਰੋਨਾ ਪੌਜੇਟਿਵ ਆਉਣ ਤੋਂ ਬਾਅਦ ਉਹ ਏਕਾਂਤਵਾਸ ਹਨ। ਆਈਸੋਲੇਸ਼ਨ ਦੇ 7ਵੇਂ ਦਿਨ ਹਿਪਕਿਨਸ ਦਾ ਟੈਸਟ ਸਕਾਰਾਤਮਕ ਆਇਆ ਹੈ, ਇਸ ਲਈ ਉਨ੍ਹਾਂ ਨੂੰ ਹੁਣ ਹੋਰ 7 ਦਿਨਾਂ ਲਈ ਏਕਾਂਤਵਾਸ ਰਹਿਣਾ ਪਵੇਗਾ।
The faint line seems out of keeping with how I currently feel! Day 7 of isolation and now it’s my turn. So I’ll be clocking off for another 7 days. Take care out there everyone. pic.twitter.com/9wt8u7oe3o
— Chris Hipkins (@chrishipkins) March 15, 2022
ਉਨ੍ਹਾਂ ਨੇ ਖੁਦ ਵੀ ਟਵੀਟ ਕਰ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।