ਨਿਊਜ਼ੀਲੈਂਡ ਦੇ ਵੱਖੋ ਵੱਖਰੇ ਇਲਾਕਿਆਂ ‘ਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸ ਦੌਰਾਨ ਹੁਣ ਇੱਕ ਹੈਰਾਨੀਜਨਕ ਮਾਮਲਾ ਕ੍ਰਾਈਸਟਚਰਚ ਤੋਂ ਸਾਹਮਣੇ ਆਇਆ ਹੈ। ਦਰਅਸਲ ਕ੍ਰਾਈਸਟਚਰਚ ਵਿੱਚ ਇਸ ਹਫਤੇ ਦੇ ਅੰਤ ਵਿੱਚ ਰਾਤ ਦੇ ਇੱਕੋ ਸਮੇਂ ਚਾਰ ਮੌਕਿਆਂ ‘ਤੇ ਕਈ ਘਰਾਂ ‘ਤੇ ਗੋਲੀਆਂ ਚਲਾਈਆਂ ਗਈਆਂ ਹਨ, ਪੁਲਿਸ ਦਾ ਮੰਨਣਾ ਹੈ ਕਿ ਇੱਕ ਘਰ ਨੂੰ ਗਲਤੀ ਨਾਲ ਨਿਸ਼ਾਨਾ ਬਣਾਇਆ ਗਿਆ ਸੀ। ਪਿਛਲੀਆਂ ਦੋ ਰਾਤਾਂ ਵਿੱਚ, ਰਾਤ 10.30 ਵਜੇ ਤੋਂ ਰਾਤ 11 ਵਜੇ ਦਰਮਿਆਨ ਸਪਰੇਡਨ, ਡਾਲਿੰਗਹਰਸਟ ਅਤੇ ਰਿਕਕਾਰਟਨ ਵਿੱਚ ਜਾਇਦਾਦਾਂ ਵੱਲ ਗੋਲੀਆਂ ਚਲਾਈਆਂ ਗਈਆਂ ਹਨ।
“ਪੁਲਿਸ ਦਾ ਮੰਨਣਾ ਹੈ ਕਿ ਘਟਨਾਵਾਂ ਜੁੜੀਆਂ ਹੋਈਆਂ ਹਨ ਅਤੇ ਜੋ ਵਾਪਰਿਆ ਹੈ ਉਸ ਦੇ ਪੂਰੇ ਹਾਲਾਤ ਸਥਾਪਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਮਾਮਲੇ ਵਿੱਚ, ਸਾਡਾ ਮੰਨਣਾ ਹੈ ਕਿ ਇੱਕ ਜਾਇਦਾਦ ਨੂੰ ਗਲਤ ਤਰੀਕੇ ਨਾਲ ਨਿਸ਼ਾਨਾ ਬਣਾਇਆ ਗਿਆ ਹੈ। ਹਾਲਾਂਕਿ ਰਾਹਤ ਵਾਲੀ ਗੱਲ ਹੈ ਕਿ ਕੋਈ ਜ਼ਖਮੀ ਨਹੀਂ ਹੋਇਆ ਹੈ। ਵੇਲਜ਼ ਨੇ ਕਿਹਾ ਕਿ ਪੁਲਿਸ ਲੋਕਾਂ ਤੋਂ ਵੀ ਜਾਣਕਾਰੀ ਮੰਗ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਅੱਗੇ ਕਿਹਾ ਕਿ, “ਅਸੀਂ ਇਸ ਵਿਵਹਾਰ ਲਈ ਜ਼ਿੰਮੇਵਾਰ ਲੋਕਾਂ ਨੂੰ ਸਪੱਸ਼ਟ ਸੰਦੇਸ਼ ਦੇਣਾ ਚਾਹੁੰਦੇ ਹਾਂ – ਅਸੀਂ ਆਪਣੇ ਭਾਈਚਾਰਿਆਂ ਵਿੱਚ ਇਸ ਪੱਧਰ ਦੀ ਹਿੰਸਾ ਨੂੰ ਬਰਦਾਸ਼ਤ ਨਹੀਂ ਕਰਾਂਗੇ।”