ਕੰਗਨਾ ਰਣੌਤ ਨੇ CISF ਦੀ ਇਕ ਮਹਿਲਾ ਸਿਪਾਹੀ ‘ਤੇ ਥੱਪੜ ਮਾਰਨ ਦਾ ਦੋਸ਼ ਲਗਾਇਆ ਹੈ। ਕੰਗਨਾ ਨੇ ਕਿਹਾ ਕਿ ਚੰਡੀਗੜ੍ਹ ਏਅਰਪੋਰਟ ‘ਤੇ ਸੁਰੱਖਿਆ ਜਾਂਚ ਦੌਰਾਨ ਕੰਗਨਾ ਰਣੌਤ ਨੂੰ ਥੱਪੜ ਮਾਰਿਆ ਗਿਆ ਸੀ। ਬੀਜੇਪੀ ਸੰਸਦ ਕੰਗਨਾ ਰਣੌਤ ਨੇ ਮਹਿਲਾ CISF ਸਿਪਾਹੀ ‘ਤੇ ਇਹ ਵੱਡਾ ਇਲਜ਼ਾਮ ਲਗਾਇਆ ਹੈ। ਕੰਗਨਾ ਰਣੌਤ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਚੁਣੀ ਗਈ ਹੈ। ਕੰਗਨਾ ਰਣੌਤ ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਏਅਰਪੋਰਟ ਪਹੁੰਚੀ ਸੀ। ਜਾਣਕਾਰੀ ਮੁਤਾਬਿਕ ਸੀਆਈਐਸਐਫ ਦੀ ਮਹਿਲਾ ਸਿਪਾਹੀ ਕੰਗਨਾ ਰਣੌਤ ਵੱਲੋਂ ਕਿਸਾਨਾਂ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਨਾਰਾਜ਼ ਸੀ।
