[gtranslate]

ਲੱਦਾਖ ‘ਚ 7 ਜਵਾਨ ਹੋਏ ਸ਼ਹੀਦ, ਹਾਦਸੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਤਾਇਆ ਦੁੱਖ

cm bhagwant mann expresses grief

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੱਦਾਖ ਵਿੱਚ ਸੁਰੱਖਿਆ ਬਲਾਂ ਦੇ 26 ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਦੇ ਨਦੀ ਵਿੱਚ ਡਿੱਗਣ ਕਾਰਨ ਵਾਪਰੀ ਘਟਨਾ ’ਤੇ ਦੁੱਖ ਪ੍ਰਗਟਾਇਆ ਹੈ। ਦਰਅਸਲ ਨਦੀ ਵਿੱਚ ਗੱਡੀ ਡਿੱਗਣ ਕਾਰਨ ਫੌਜ ਦੇ 7 ਜਵਾਨ ਸ਼ਹੀਦ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸ਼ਹੀਦ ਜਵਾਨਾਂ ਦੀ ਆਤਮਿਕ ਸ਼ਾਂਤੀ ਤੇ ਪਰਿਵਾਰਾਂ ਨੂੰ ਦੁੱਖ ਸਹਿਣ ਦਾ ਬਲ਼ ਬਖਸ਼ਣ ਦੀ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ।

ਸੀ.ਐੱਮ. ਮਾਨ ਨੇ ਕਿਹਾ ਕਿ, “ਲੱਦਾਖ ਦੇ ਤੁਰਤੁਕ ਸੈਕਟਰ ਤੋਂ ਬੇਹੱਦ ਦੁਖਦਾਈ ਖ਼ਬਰ ਸੁਣਨ ਨੂੰ ਮਿਲੀ..ਫੌਜ ਦੇ 26 ਜਵਾਨਾਂ ਨੂੰ ਲੈ ਕੇ ਜਾ ਰਹੀ ਗੱਡੀ ਨਦੀ ‘ਚ ਜਾ ਡਿੱਗੀ..ਜਿੱਥੇ ਸਾਡੇ 7 ਜਵਾਨ ਸ਼ਹੀਦ ਹੋ ਗਏ ਨੇ..ਜਵਾਨਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਦੁੱਖ ਸਹਿਣ ਦਾ ਬਲ਼ ਬਖਸ਼ਣ ਦੀ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ।”

Leave a Reply

Your email address will not be published. Required fields are marked *