ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ, ਦਰਅਸਲ CM ਭਗਵੰਤ ਮਾਨ ਭਲਕੇ ਯਾਨੀ ਕਿ ਵੀਰਵਾਰ ਨੂੰ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਮੁੱਖ ਮੰਤਰੀ ਡਾ. ਗੁਰਪ੍ਰੀਤ ਕੌਰ ਨਾਲ ਵੀਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 8 ਦੇ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਰੀਤੀ-ਰਿਵਾਜ਼ਾਂ ਨਾਲ ਅਤੇ ਸਾਦੇ ਢੰਗ ਨਾਲ ਵਿਆਹ ਕਰਵਾਉਣਗੇ।
ਦੱਸ ਦੇਈਏ ਕਿ ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੈ। ਉਨ੍ਹਾਂ ਦਾ 6 ਸਾਲ ਪਹਿਲਾਂ ਤਲਾਕ ਹੋ ਗਿਆ ਸੀ। ਉਨ੍ਹਾਂ ਦੀ ਪਹਿਲੀ ਪਤਨੀ ‘ਤੇ ਬੱਚੇ ਅਮਰੀਕਾ ਵਿੱਚ ਰਹਿੰਦੇ ਹਨ। ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦੌਰਾਨ ਉਨ੍ਹਾਂ ਦੇ ਦੋਵੇਂ ਬੱਚੇ ਵੀ ਪੰਜਾਬ ਆਏ ਸਨ। ਸੀਐਮ ਭਗਵੰਤ ਮਾਨ ਦੀ ਮਾਂ ਦੀ ਇੱਛਾ ਸੀ ਕਿ ਉਨ੍ਹਾਂ ਦਾ ਬੇਟਾ ਫਿਰ ਤੋਂ ਸੈਟਲ ਹੋ ਜਾਵੇ। ਆਪਣੀ ਮਾਂ ਦੀ ਇੱਛਾ ਪੂਰੀ ਕਰਨ ਲਈ ਮਾਨ ਨੇ ਦੁਬਾਰਾ ਵਿਆਹ ਕਰਵਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਲਈ ਵੀ ਉਨ੍ਹਾਂ ਦੀ ਮਾਂ ਤੇ ਭੈਣ ਨੇ ਹੀ ਕੁੜੀ ਨੂੰ ਚੁਣਿਆ ਹੈ।