ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਅੱਜ ਪਹਿਲੀ ਕੈਬਨਿਟ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਭਗਵੰਤ ਮਾਨ ਨੇ ਦੱਸਿਆ ਹੈ ਕਿ ਪਹਿਲੀ ਮੀਟਿੰਗ ਦੇ ਵਿੱਚ 25000 ਨੌਕਰੀਆਂ ਦਾ ਏਜੰਡਾ ਪਾਸ ਹੋਇਆ ਹੈ। ਜਿਸ ਵਿਚ 10 ਹਜ਼ਾਰ ਪੰਜਾਬ ਪੁਲਿਸ ਦੇ ਵੱਖ-ਵੱਖ ਅਹੁਦਿਆਂ ਉਤੇ ਅਤੇ 15000 ਵੱਖ ਵੱਖ ਸਰਕਾਰੀ ਵਿਭਾਗਾਂ ਦੇ ਬੋਰਡ ਤੇ ਕਾਰਪੋਰੇਸ਼ਨਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਭਰਤੀ ਯੋਗਤਾ ਅਨੁਸਾਰ ਹੋਵੇਗੀ। ਕਿਸੇ ਨਾਲ ਕੋਈ ਵਿਤਕਰਾ ਨਹੀੰ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਕਿਹਾਕਿ ਕਿਸੇ ਤੋਂ ਕੋਈ ਰਿਸ਼ਵਤ ਵੀ ਨਹੀਂ ਲਈ ਜਾਵੇਗੀ।
