ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇਸ ਦੌਰਾਨ ਸੀਐਮ ਭਗਵੰਤ ਮਾਨ ਦਾ ਸੰਬੋਧਨ ਹੋਵੇਗਾ। ਉਹ ਰਾਸ਼ਟਰਪਤੀ ਦੇ ਸੰਬੋਧਨ ਦਾ ਜਵਾਬ ਦੇਣਗੇ। ਇਸ ਤੋਂ ਇਲਾਵਾ ਉਹ ਕਾਨੂੰਨ ਵਿਵਸਥਾ ‘ਤੇ ਵੀ ਸਰਕਾਰ ਦਾ ਪੱਖ ਰੱਖਣਗੇ। ਬੀਤੇ ਦਿਨ ਵਿਰੋਧੀ ਧਿਰਾਂ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਸੀ। ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਮੂਸੇਵਾਲਾ ਨੂੰ ਧਮਕੀਆਂ ਮਿਲਣ ਦੇ ਬਾਵਜੂਦ ਸੁਰੱਖਿਆ ਘਟਾਈ ਗਈ ਹੈ। ਉਸ ਤੋਂ ਬਾਅਦ ਇਸ ਨੂੰ ਜਨਤਕ ਵੀ ਕੀਤਾ ਗਿਆ ਸੀ।
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਪੰਜਾਬ ਦੀ ‘ਆਪ’ ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਚੀਮਾ ਪੇਪਰ ਰਹਿਤ ਬਜਟ ਪੇਸ਼ ਕਰਨਗੇ। ਸਰਕਾਰ ਦਾ ਦਾਅਵਾ ਹੈ ਕਿ ਇਸ ਵਾਰ ਪੰਜਾਬ ਦਾ ਬਜਟ ਲੋਕਾਂ ਦੀ ਸਲਾਹ ਨਾਲ ਤਿਆਰ ਕੀਤਾ ਗਿਆ ਹੈ।