ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਸਜੀਪੀਸੀ ਦੇ ਪ੍ਰਧਾਨ ਨੂੰ ਚਿੱਠੀ ਲਿਖ ਕੇ ਬੇਨਤੀ ਹੈ ਕਿ ਸਰਬ ਸਾਂਝੀ ਗੁਰਬਾਣੀ ਦੇ ਦੁਨੀਆ ਭਰ ਵਿੱਚ ਪ੍ਰਚਾਰ ਅਤੇ ਪ੍ਰਸਾਰ ਲਈ ਪੰਜਾਬ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਆਧੁਨਿਕ ਪ੍ਰਸਾਰਣ/ਸੰਚਾਰ ਤਕਨੀਕਾਂ ਸਥਾਪਤ ਕਰਨ ਦੀ ਆਗਿਆ ਦਿੱਤੀ ਜਾਵੇ ਤਾਂ ਜੋ ਗੁਰੂ ਸਾਹਿਬਾਨ ਜੀ ਦੇ ਸਰਬਤ ਦੇ ਭਲੇ ਅਤੇ ਸਰਬ-ਸਾਂਝੀਵਾਲਤਾ ਵਾਲੇ ਪਵਿੱਤਰ ਸੰਦੇਸ਼ ਨੂੰ ਵਿਸ਼ਵ ਭਰ ਵਿਚ ਵਸਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ।ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਸ਼੍ਰੋਮਣੀ ਕਮੇਟੀ ਵੱਲੋ ਸੌਂਪੀ ਜਾਣ ਵਾਲੀ ਹਰ ਸੇਵਾ ਨਿਭਾਉਣ ਦੇ ਨਾਲ ਨਾਲ ਪੰਜਾਬ ਸਰਕਾਰ ਇਸ ਨਾਲ ਸਬੰਧਤ ਪੂਰਾ ਖਰਚਾ ਚੁਕਣ ਲਈ ਵੀ ਤਿਆਰ ਹੈ।
ਚਿੱਠੀ ਵਿੱਚ ਲਿਖਿਆ ਹੈ ਕਿ ਗੁਰਬਾਣੀ ਦੇ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣਾ ਅੱਜ ਸਮੇਂ ਦੀ ਲੋੜ ਹੈ ਅਤੇ ਸਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਨੂੰ ਇਕੋ ਮਾਧਿਅਮ ਤੱਕ ਸੀਮਤ ਕਰਨ ਦੀ ਬਜਾਏ ਸੈਟੇਲਾਈਟ ਟੀਵੀ ਸਮੇਤ ਸੰਚਾਰ ਦੇ ਹੋਰ ਸਾਧਨਾ ਜਿਵੇਂ ਰੇਡੀਓ, ਐਫਐਮ, ਸੋਸ਼ਲ ਮੀਡੀਆ ਅਤੇ ਮੋਬਾਈਲ ਐਪਸ ਰਾਹੀਂ ਪ੍ਰਸਾਰਤ ਕਰਨ ਦੀ ਆਗਿਆ ਦਿੱਤੀ ਜਾਵੇ। ਸੀਐਮ ਮਾਨ ਨੇ ਆਪਣੇ ਪੱਤਰ ਵਿੱਚ ਅੱਗੇ ਲਿਖਿਆ ਹੈ ਕਿ ਅੱਜ ਸਮੇਂ ਦੀ ਲੋੜ ਹੈ ਕਿ ਗੁਰਬਾਣੀ ਦੇ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਨੂੰ ਇੱਕ ਮਾਧਿਅਮ ਤੱਕ ਸੀਮਤ ਕਰਨ ਦੀ ਬਜਾਏ ਸੈਟੇਲਾਈਟ ਟੀਵੀ ਦੀ ਵਰਤੋਂ ਕੀਤੀ ਜਾਵੇ। ਸੀਐਮ ਮਾਨ ਨੇ ਕਿਹਾ ਹੈ ਕਿ ਮੈਨੂੰ ਪੂਰੀ ਉਮੀਦ ਹੈ ਕਿ ਤੁਸੀੰ ਗੁਰੂ ਘਰ ਦੇ ਇਸ ਨਿਮਾਣੇ ਸਿੱਖ ਦੀ ਅਰਜ਼ੋਈ ਨੂੰ ਜ਼ਰੂਰ ਪ੍ਰਵਾਨ ਕਰੋਂਗੇ।