ਸੂਬੇ ਵਿੱਚ ਨਸ਼ਿਆਂ ਦੇ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਪੁਲਿਸ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਹੈ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਦਬਾਅ ਦੇ ਨਸ਼ਿਆਂ ਦੇ ਹਰ ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹਨ, ਦੋਸ਼ੀ ਨਹੀਂ ਹਨ। ਉਨ੍ਹਾਂ ਦੀ ਸਰਕਾਰ ਪਹਿਲਾਂ ਡਰੱਗ ਡੀਲਰਾਂ ਨੂੰ ਫੜ ਕੇ ਸਪਲਾਈ ਚੇਨ ਤੋੜੇਗੀ। ਫਿਰ ਨੌਜਵਾਨਾਂ ਦਾ ਮੁੜ ਵਸੇਬਾ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਸੁਪਨਾ ਨਸ਼ਾ ਮੁਕਤ ਪੰਜਾਬ ਹੈ। ਹੁਣ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਜਲਦ ਹੀ ਵੱਡੀ ਕਾਰਵਾਈ ਕਰਦੀ ਨਜ਼ਰ ਆ ਸਕਦੀ ਹੈ।
