ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਉਨ੍ਹਾਂ ਦੇ ਫਾਰਮ ਹਾਊਸ ਪਹੁੰਚੇ ਸਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਸਮੇਤ ਕੈਪਟਨ ਨਾਲ ਮੁਲਾਕਾਤ ਕਾਰਨ ਲਈ ਸਿਸਵਾਂ ਫਾਰਮ ਹਾਊਸ ਪਹੁੰਚੇ ਸਨ। ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਨਾਲ ਚਰਨਜੀਤ ਸਿੰਘ ਚੰਨੀ ਦੀ ਇਹ ਪਹਿਲੀ ਮੁਲਾਕਾਤ ਹੈ।
ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਚੰਨੀ ਆਪਣੀ ਨੂੰਹ ਤੇ ਪੁੱਤਰ ਦੇ ਨਾਲ ਕੈਪਟਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਸਨ। ਉਹ ਕੈਪਟਨ ਅਮਰਿੰਦਰ ਸਿੰਘ ਦਾ ਆਸ਼ੀਰਵਾਦ ਦਿਵਾਉਣ ਵਾਸਤੇ ਆਪਣੇ ਪੁੱਤਰ ਤੇ ਨੂੰਹ ਨੂੰ ਨਾਲ ਲੈ ਕੇ ਆਏ ਹਨ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ 18 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ 20 ਸਤੰਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।