ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਵੱਡਾ ਐਲਾਨ ਕਰਦਿਆਂ ਕਿਹਾ ਕਿ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ। ਚੰਡੀਗੜ੍ਹ ‘ਚ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਨੇ ਸਾਂਝੀ ਪ੍ਰੈੱਸ ਕਾਨਫਰੰਸ ‘ਚ ਇਸ ਸਬੰਧੀ ਐਲਾਨ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਅੰਦਰ ਕਈ ਵਿਭਾਗਾਂ ਦੇ ਕੱਚੇ ਮੁਲਾਜ਼ਮ ਵੀ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ 36000 ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਅਸੈਂਬਲੀ ਵਿੱਚ ਜਾਵੇਗਾ। ਹਾਲਾਂਕਿ ਇਸ ਐਲਾਨ ਦੌਰਾਨ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਕਿਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਅਸੈਂਬਲੀ ‘ਚ ਇੱਕ ਬਿੱਲ ਲਿਆ ਕਿ ਜਾਣਕਾਰੀ ਦਿੱਤੀ ਜਾਵੇਗੀ। ਉੱਥੇ ਹੀ ਖਾਸ ਗੱਲ ਇਹ ਹੈ ਕਿ ਕੈਬਨਿਟ ਦੇ ਨਾਲ-ਨਾਲ ਨਵਜੋਤ ਸਿੰਘ ਸਿੱਧੂ ਪ੍ਰੈੱਸ ਕਾਨਫਰੰਸ ਵਿੱਚ ਵੀ ਮੌਜੂਦ ਸਨ।