ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਰਹੇ ਕੁਮਾਰ ਵਿਸ਼ਵਾਸ ਵੱਲੋਂ ਅਰਵਿੰਦ ਕੇਜਰੀਵਾਲ ‘ਤੇ ਵੱਖਵਾਦੀਆਂ ਦਾ ਸਮਰਥਕ ਹੋਣ ਦੇ ਨਾਤੇ ਲਾਏ ਗੰਭੀਰ ਇਲਜ਼ਾਮਾਂ ਨੇ ਸਿਆਸ਼ਤ ਭਖਾ ਦਿੱਤੀ ਹੈ। ਹੁਣ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਕੁਮਾਰ ਵਿਸ਼ਵਾਸ਼ ਨੇ ਦੋ ਦਿਨ ਪਹਿਲਾਂ ਦੋਸ਼ ਲਾਇਆ ਸੀ ਕਿ ‘ਕੇਜਰੀਵਾਲ ਨੇ ਕਿਹਾ ਸੀ ਕਿ ਉਹ ਆਜ਼ਾਦ ਪੰਜਾਬ ਦਾ ਮੁੱਖ ਮੰਤਰੀ ਜਾਂ ਪ੍ਰਧਾਨ ਮੰਤਰੀ ਬਣਨਗੇ’।
As CM of Punjab, I request Hon'ble PM @narendramodi Ji to order an impartial enquiry in the matter of @DrKumarVishwas Ji’s video. Politics aside, people of Punjab have paid a heavy price while fighting separatism. Hon’ble PM needs to address the worry of every Punjabi. pic.twitter.com/aoSwie55yx
— Charanjit S Channi (@CHARANJITCHANNI) February 17, 2022
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵਜੋਂ, ਮੈਂ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕਰਦਾ ਹਾਂ ਕਿ ਡਾ. ਕੁਮਾਰ ਵਿਸ਼ਵਾਸ਼ ਦੀ ਵੀਡੀਓ ਦੇ ਮਾਮਲੇ ਦੀ ਨਿਰਪੱਖ ਜਾਂਚ ਦੇ ਹੁਕਮ ਦੇਣ। ਸਿਆਸਤ ਨੂੰ ਪਾਸੇ ਰੱਖ ਕੇ ਪੰਜਾਬ ਦੇ ਲੋਕਾਂ ਨੇ ਵੱਖਵਾਦ ਨਾਲ ਲੜਦਿਆਂ ਭਾਰੀ ਕੀਮਤ ਚੁਕਾਈ ਹੈ। ਮਾਣਯੋਗ ਪ੍ਰਧਾਨ ਮੰਤਰੀ ਨੂੰ ਹਰ ਪੰਜਾਬੀ ਦੀ ਚਿੰਤਾ ਨੂੰ ਦੂਰ ਕਰਨ ਦੀ ਲੋੜ ਹੈ।