ਤਾਮਿਲਨਾਡੂ ਦੇ ਕੂਨੂਰ ਵਿੱਚ ਭਾਰਤੀ ਹਵਾਈ ਸੈਨਾ ਦਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਸੀਡੀਐਸ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ ਕਈ ਹੋਰ ਸੀਨੀਅਰ ਅਧਿਕਾਰੀ ਵੀ ਉਸ ਹੈਲੀਕਾਪਟਰ ਵਿੱਚ ਮੌਜੂਦ ਸਨ। ਹੁਣ ਤੱਕ ਘਟਨਾ ਸਥਾਨ ਤੋਂ ਚਾਰ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਤਿੰਨ ਨੂੰ ਬਚਾਉਣ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਹਾਦਸੇ ਤੋਂ ਬਾਅਦ ਨੇਤਾਵਾਂ ਦੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ਹਨ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਜ਼ਖਮੀਆਂ ਲਈ ਪ੍ਰਾਰਥਨਾ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਖਰਾਬ ਮੌਸਮ ਕਾਰਨ ਹੋਇਆ ਹੈ। ਕੁੱਝ ਰਿਪੋਰਟਾਂ ‘ਚ ਦਾਅਵਾ ਵੀ ਕੀਤਾ ਗਿਆ ਹੈ ਕਿ ਹੈਲੀਕਾਪਟਰ ਕ੍ਰੈਸ਼ ਹੋਣ ਮਗਰੋਂ IAF ਦੇ Mi-17V5 ਹੈਲੀਕਾਪਟਰ ‘ਤੇ ਸਵਾਰ ਚੀਫ ਆਫ ਡਿਫੈਂਸ ਸਟਾਫ ਬਿਪਿਨ ਰਾਵਤ ਨੂੰ ਹਸਪਤਾਲ ਲਿਜਾਇਆ ਗਿਆ ਹੈ।