ਪੰਜਾਬ ‘ਚ ਕਾਂਗਰਸ ਹੁਣ ਚਰਨਜੀਤ ਸਿੰਘ ਚੰਨੀ ਦੇ ਦਮ ‘ਤੇ ਚੋਣ ਮੈਦਾਨ ‘ਚ ਉਤਰ ਗਈ ਹੈ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੇ ਸਮਰਥਕ ਲਗਾਤਾਰ ਸੀਐਮ ਉਮੀਦਵਾਰੀ ਦਾ ਦਾਅਵਾ ਕਰ ਰਹੇ ਸਨ। ਕਈ ਮੌਕਿਆਂ ‘ਤੇ ਸਿੱਧੂ ਚੰਨੀ ਨੂੰ ਘੇਰਦੇ ਵੀ ਨਜ਼ਰ ਆਏ। ਪਰ ਹੁਣ ਦੋਵਾਂ ਨੇ ਇਕੱਠਿਆਂ ਹੋ ਅੰਮ੍ਰਿਤਸਰ ਚ ਚੋਣ ਪ੍ਰਚਾਰ ਕੀਤਾ ਹੈ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜ ਰਹੇ ਹਨ। ਸੀਐਮ ਚੰਨੀ ਨੇ ਵੀਰਵਾਰ ਨੂੰ ਸਿੱਧੂ ਦੇ ਲਈ ਪ੍ਰਚਾਰ ਕੀਤਾ ਹੈ।
ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੋਵੇਂ ਇਕੋ ਕਾਰ ਵਿਚ ਸਵਾਰ ਹੋ ਕੇ ਰੋਡ ਸ਼ੋਅ ਕਰਦੇ ਨਜ਼ਰ ਆਏ। ਇਸ ਦੌਰਾਨ ਉਹਨਾਂ ਨੇ ਲੋਕਾਂ ਨੂੰ ਕਾਂਗਰਸ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਾਂਗਰਸ ਪਾਰਟੀ ਮੁੜ ਤੋਂ ਸਰਕਾਰ ਬਣਾਉਣ ਜਾ ਰਹੀ ਹੈ ਅਤੇ ਇਸ ਨੂੰ ਲੈ ਕੇ ਲੋਕਾਂ ਵਿਚ ਬਹੁਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਨਵਜੋਤ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਸ਼ਾਨਦਾਰ ਜਿੱਤ ਹਾਸਿਲ ਕਰਨਗੇ।