[gtranslate]

ਅਦਾਕਾਰ ਦੀਪ ਸਿੱਧੂ ਦੀ ਮੌਤ ‘ਤੇ CM ਚੰਨੀ, ਸੁਖਬੀਰ ਬਾਦਲ ਅਤੇ ਭਗਵੰਤ ਮਾਨ ਨੇ ਜਤਾਇਆ ਦੁੱਖ

cm channi sukhbir badal and bhagwant mann

ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਇੱਕ ਸੜਕ ਹਾਦਸੇ ਦੇ ਵਿੱਚ ਮੌਤ ਹੋ ਗਈ ਹੈ। ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ KMP ‘ਤੇ ਸਿੰਘੂ ਬਾਰਡਰ ਨੇੜੇ ਵਾਪਰੇ ਇੱਕ ਸੜਕ ਹਾਦਸੇ ਦੇ ਵਿੱਚ ਅਦਾਕਾਰ ਦੀਪ ਸਿੱਧੂ ਦੀ ਮੌਤ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੀਪ ਸਿੱਧੂ ਆਪਣੀ ਐਨਆਰਆਈ ਦੋਸਤ ਰੀਨਾ ਰਾਏ ਨਾਲ ਕਾਰ ਵਿੱਚ ਦਿੱਲੀ ਤੋਂ ਪੰਜਾਬ ਵਾਪਸ ਆ ਰਿਹਾ ਸੀ। ਪੁਲਿਸ ਮੁਤਾਬਕ ਇਹ ਹਾਦਸਾ ਕੇਐਮਪੀ ਦੇ ਪਿਪਲੀ ਟੋਲ ਪਲਾਜ਼ਾ ਨੇੜੇ ਵਾਪਰਿਆ ਹੈ।

ਹਾਲਾਂਕਿ ਉਸ ਦੀ ਐਨਆਰਆਈ ਦੋਸਤ ਰੀਨਾ ਰਾਏ ਦੀ ਹਾਲਤ ਸਥਿਰ ਬਣੀ ਹੋਈ ਹੈ। ਦੀਪ ਸਿੱਧੂ ਦੀ ਮੌਤ ਦੀ ਖਬਰ ਸੁਣ ਕੇ ਹਰ ਕੋਈ ਦੁਖੀ ਹੈ ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਆਪ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਦੀਪ ਸਿੱਧੂ ਦੀ ਮੌਤ ‘ਤੇ ਦੁੱਖ ਜਤਾਇਆ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਮੁਤਾਬਕ ਹਾਦਸਾ ਰਾਤ 9.30 ਵਜੇ ਵਾਪਰਿਆ। ਦੀਪ ਸਿੱਧੂ ਖੁਦ ਸਕਾਰਪੀਓ ਚਲਾ ਰਹੇ ਸਨ। ਹਾਦਸੇ ‘ਚ ਦੀਪ ਸਿੱਧੂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸੇ ਸਮੇਂ ਐਨਆਰਆਈ ਦੋਸਤ ਰੀਨਾ ਨੂੰ ਇਲਾਜ ਲਈ ਖਰਖੌਦਾ ਸੀਐਚਏਸੀ ਲਿਜਾਇਆ ਗਿਆ। ਹਾਲਾਂਕਿ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਦੀਪ ਸਿੱਧੂ ਦੀ ਮ੍ਰਿਤਕ ਦੇਹ ਨੂੰ ਖਰਖੌਦਾ ਸੀ.ਐੱਚ.ਸੀ.ਰਖਿਆ ਗਿਆ ਹੈ। ਸੜਕ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਨਿਰਾਸ਼ਾ ਫੈਲ ਗਈ ਹੈ।

ਦੱਸ ਦੇਈਏ ਕਿ ਦੀਪ ਕਿਸਾਨ ਅੰਦੋਲਨ ਦੌਰਾਨ ਸੁਰਖੀਆਂ ਵਿੱਚ ਆਇਆ ਸੀ। ਲਾਲ ਕਿਲ੍ਹੇ ਵਿੱਚ ਵਾਪਰੀ ਘਟਨਾ ਵਿੱਚ ਵੀ ਉਸ ਨੂੰ ਮੁਲਜ਼ਮ ਬਣਾਇਆ ਗਿਆ ਸੀ। ਇਸ ਮਾਮਲੇ ਵਿੱਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸਿੱਧੂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਲਈ ਚੋਣ ਪ੍ਰਚਾਰ ਵੀ ਕਰ ਰਹੇ ਸਨ।

Leave a Reply

Your email address will not be published. Required fields are marked *