[gtranslate]

CM ਚੰਨੀ ਨੇ PM ਮੋਦੀ ਨੂੰ ਲਿਖਿਆ ਖਤ, ‘ਕਿਸਾਨਾਂ ਦੀ ਪੂਰਨ ਕਰਜ਼ ਮੁਆਫੀ ਦੀ ਕੀਤੀ ਮੰਗ’

cm channi writes letter to pm modi

ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਪੂਰਨ ਕਰਜ਼ ਮੁਆਫੀ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਚੰਨੀ ਨੇ ਚਿੱਠੀ ਲਿਖ ਕੇਂਦਰ ਸਰਕਾਰ ਨੂੰ ਪਹਿਲ ਕਰਨ ਦੀ ਮੰਗ ਕਰ ਕਿਹਾ ਹੈ ਕਿ ਸੂਬਾ ਸਰਕਾਰ ਵੀ ਇਸ ਵਿੱਚ ਹਿੱਸਾ ਪਵੇਗੀ। ਇਸ ਸਬੰਧੀ ਮੁੱਖ ਮੰਤਰੀ ਚੰਨੀ ਨੇ ਇੱਕ ਟਵੀਟ ਵੀ ਕੀਤਾ ਹੈ, ਉਨ੍ਹਾਂ ਨੇ ਟਵੀਟ ‘ਚ ਲਿਖਿਆ ਹੈ ਕਿ , “ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਪੱਤਰ ਲਿਖਿਆ ਹੈ, ਉਨ੍ਹਾਂ ਨੂੰ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕਰਨ ਲਈ ਇੱਕ ਪ੍ਰਭਾਵੀ ਨੀਤੀ ਬਣਾਉਣ ਅਤੇ ਅਪਣਾਉਣ ਦੀ ਬੇਨਤੀ ਕੀਤੀ ਹੈ। ਮੇਰੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ।”

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਜੇਕਰ ਕੇਂਦਰ ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਕੋਈ ਯੋਜਨਾ ਸ਼ੁਰੂ ਕਰਦਾ ਹੈ ਤਾਂ ਸੂਬਾ ਸਰਕਾਰ ਵੀ ਆਪਣਾ ਯੋਗਦਾਨ ਪਾਉਣ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨ ਵਾਪਸ ਲੈ ਕੇ ਪ੍ਰਧਾਨ ਮੰਤਰੀ ਨੇ ਕਿਸਾਨਾਂ ‘ਚ ਉਮੀਦ ਦੀ ਕਿਰਨ ਜਗਾਈ ਹੈ ਕਿ ਉਹ ਉਨ੍ਹਾਂ ਦੇ ਹੋਰ ਵੀ ਮੁੱਦੇ ਹੱਲ ਕਰਨਗੇ।ਉਨ੍ਹਾਂਨੇ ਕਿਹਾ ਕਿ ਇਹ ਮੌਕਾ ਹੈ ਜਦੋਂ ਅਸੀ ਪੰਜਾਬ ਦੀ ਖੇਤੀ ਵਿਵਸਥਾ ਨੂੰ ਬਿਹਤਰ ਬਣਾ ਸਕਦੇ ਹਨ ਕਿਸਾਨ ਆਤਮਹੱਤਿਆ ਕਰਨੋ ਹੱਟ ਸਕਦੇ ਹਨ। ਦੱਸ ਦੇਈਏ 2017 ਦੀਆਂ ਚੋਣਾਂ ਦੇ ਵਿੱਚ ਕਿਸਾਨਾਂ ਦੀ ਕਰਜ਼ ਮੁਆਫੀ ਦਾ ਮੁੱਦਾ ਇੱਕ ਬਹੁਤ ਵੱਡਾ ਮੁੱਦਾ ਰਿਹਾ ਸੀ। ਉਂਥੇ ਹੀ ਵਿਰੋਧੀ ਧਿਰਾਂ ਵੀ ਲਗਾਤਾਰ ਕਾਂਗਰਸ ਸਰਕਾਰ ਨੂੰ ਇਸ ਮੁੱਦੇ ‘ਤੇ ਘੇਰ ਰਹੀਆਂ ਸੀ।

Leave a Reply

Your email address will not be published. Required fields are marked *