ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਸਮਰਥਨ ਵਿੱਚ ਵੱਡਾ ਐਲਾਨ ਕੀਤਾ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 26 ਜਨਵਰੀ ਨੂੰ ਲਾਲ ਕਿਲ੍ਹਾ ਘਟਨਾ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਸਰਕਾਰ ਨੇ 26 ਜਨਵਰੀ, 2021 ਨੂੰ ਰਾਸ਼ਟਰੀ ਰਾਜਧਾਨੀ ਵਿੱਚ ਇੱਕ ਟਰੈਕਟਰ ਰੈਲੀ ਵਿੱਚ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ 83 ਲੋਕਾਂ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ।
26 ਜਨਵਰੀ ਨੂੰ ਲਾਲ ਕਿਲ੍ਹੇ ਵਿਖੇ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿਚ ਕਿਸਾਨ ਉਥੇ ਇਕੱਠੇ ਹੋਏ ਸਨ। ਦਿੱਲੀ ਪੁਲਿਸ ਵੱਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸਰਕਾਰ ਇਸ ਮਾਮਲੇ ਵਿੱਚ 83 ਕਿਸਾਨਾਂ ਨੂੰ 2-2 ਲੱਖ ਰੁਪਏ ਦੇਵੇਗੀ, ਜਿਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।