ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਨੇੜੇ ਆ ਰਹੀਆਂ ਨੇ ਓਦਾਂ-ਓਦਾਂ ਸੂਬੇ ਦੀ ਸਿਆਸਤ ਵੀ ਭਖਦੀ ਜਾ ਰਹੀ ਹੈ। ਇਸ ਦੌਰਾਨ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪੰਜਾਬ ਪਹੁੰਚ ਰਹੇ ਹਨ। ਉੱਥੇ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪੰਜਾਬ ਪਹੁੰਚੇ ਹੋਏ ਹਨ। ਪਰ ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਚੌਪਰ ਨੂੰ ਉੱਡਣ ਦੀ ਇਜਾਜ਼ਤ ਨਹੀਂ ਮਿਲੀ ਹੈ।
ਦਰਅਸਲ ਰਾਹੁਲ ਗਾਂਧੀ ਦੀ ਹੁਸ਼ਿਆਰਪੁਰ ਰੈਲੀ ਵਿੱਚ ਪਹੁੰਚਣ ਲਈ ਪ੍ਰਸ਼ਾਸਨ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਹੈਲੀਕਾਪਟਰ ਨੂੰ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਜਲੰਧਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਦਾ ਹਵਾਲਾ ਦਿੰਦੇ ਹੋਏ ਪ੍ਰਸ਼ਾਸਨ ਨੇ ਚੰਨੀ ਦੇ ਹੈਲੀਕਾਪਟਰ ਨੂੰ ਉੱਡਣ ਦੀ ਇਜਾਜ਼ਤ ਨਹੀਂ ਦਿੱਤੀ ਹੈ। PM ਦੀ ਰੈਲੀ ਕਾਰਨ ਬਣਿਆ NO FLY ZONE ਬਣਿਆ ਹੋਇਆ ਹੈ। ਮੁੱਖ ਮੰਤਰੀ ਚੰਨੀ ਚੰਡੀਗੜ੍ਹ ‘ਚ ਹਨ।