ਪੰਜਾਬ ‘ਚ ਬਣੀ ਨਵੀਂ ਕੈਬਨਿਟ ਨੂੰ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮਹਿਕਮਿਆਂ ਦੀ ਵੰਡ ਕਰ ਦਿੱਤੀ ਹੈ। ਸਭ ਤੋਂ ਅਹਿਮ ਗ੍ਰਹਿ ਮੰਤਰਾਲਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਜੀਲੈਂਸ ਦਾ ਮਹਿਕਮਾ ਆਪਣੇ ਕੋਲ ਰੱਖਿਆ ਹੈ। ਜਦਕਿ ਓਪੀ ਸੋਨੀ ਨੁੰ ਸਿਹਤ ਵਿਭਾਗ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੁੰ ਟਰਾਂਸਪੋਰਟ ਵਿਭਾਗ ਮਿਲਿਆ ਹੈ ਤੇ ਆਈ ਟੀ, ਕਾਮਰਸ ਤੇ ਇੰਡਸਟਰੀ ਵਿਭਾਗ ਗੁਰਕੀਰਤ ਕੋਟਲੀ ਨੂੰ ਦਿੱਤਾ ਗਿਆ ਹੈ। ਪਰਗਟ ਸਿੰਘ ਨੂੰ ਉਚੇਰੀ ਸਿੱਖਿਆ ਅਤੇ ਖੇਡਾਂ, ਰਾਣਾ ਗੁਰਜੀਤ ਸਿੰਘ ਨੁੰ ਤਕਨੀਕੀ ਸਿੱਖਿਆ,ਬ੍ਰਹਮ ਮਹਿੰਦਰਾ, ਤ੍ਰਿਪਤ ਬਾਜਵਾ ਤੇ ਵਿਜੇ ਇੰਦਰ ਸਿੰਘ ਸਿੰਗਲਾ ਕੋਲ ਪਹਿਲਾਂ ਵਾਲੇ ਮਹਿਕਮੇ ਰਹਿਣਗੇ।
ਬਾਕੀ ਮੰਤਰੀਆਂ ਦੀ ਡਿਟੇਲ-