ਬੁੱਧਵਾਰ ਨੂੰ ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਕਈ ਕਾਂਗਰਸੀ ਆਗੂਆਂ ਸਮੇਤ ਅੱਜ ਤੜਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਮੁੱਖ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਪਾਲਕੀ ਸਾਹਿਬ ਦੀ ਸੇਵਾ ‘ਚ ਵੀ ਹਿੱਸਾ ਲਿਆ।
ਇਸ ਤੋਂ ਬਾਅਦ ਮੁੱਖ ਮੰਤਰੀ ਦਾ ਕਾਫਲਾ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਜਲ੍ਹਿਆਂਵਾਲਾ ਬਾਗ ਵੀ ਪਹੁੰਚਿਆ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਦੁਰਗਿਆਣਾ ਮੰਦਰ ਦਾ ਦੌਰਾ ਕੀਤਾ।