ਪੰਜਾਬ ਵਿਧਾਨ ਸਭਾ ਦੇ ਸੈਸ਼ਨ ਤੋਂ ਪਹਿਲਾਂ ਸ਼ੁਰੂ ਹੋਇਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਟਕਰਾਅ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਨਤੀਜੇ ਵਜੋਂ ਹੁਣ ਰਾਜਪਾਲ ਨੇ ਪੰਜਾਬ ਸਰਕਾਰ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਭੇਜੀ ਗਈ ਫਾਈਲ ਸਰਕਾਰ ਨੂੰ ਵਾਪਿਸ ਕਰ ਦਿੱਤੀ ਹੈ। ਦਰਅਸਲ ਪੰਜਾਬ ਸਰਕਾਰ ਨੇ ਡਾਕਟਰ ਗੁਰਪ੍ਰੀਤ ਸਿੰਘ ਦੀ ਨਿਯੁਕਤੀ ਨਾਲ ਸਬੰਧਿਤ ਫਾਈਲ ਰਾਜਪਾਲ ਨੂੰ ਭੇਜ ਦਿੱਤੀ ਸੀ। ਪਰ ਇਸ ਫਾਈਲ ਦੇ ਵਾਪਿਸ ਆਉਣ ਨਾਲ ਰਾਜਪਾਲ ਨੇ ਪੰਜਾਬ ਸਰਕਾਰ ਨੂੰ ਵੀਸੀ ਦੀ ਨਿਯੁਕਤੀ ਲਈ 3 ਨਾਵਾਂ ਦਾ ਪੈਨਲ ਭੇਜਣ ਲਈ ਕਿਹਾ ਹੈ।
