[gtranslate]

ਰਿਹਾਇਸ਼ ਉਤੇ ਧਰਨਾ ਦੇਣ ਆਈ ਕਾਂਗਰਸ ‘ਤੇ CM ਮਾਨ ਨੇ ਸਾਧਿਆ ਨਿਸ਼ਾਨਾ, ਕਿਹਾ – ‘ਧਰਨਾ ਇਨ੍ਹਾਂ ਦੇ ਖੂਨ ‘ਚ ਰਿਸ਼ਵਤ ਦਾ ਸਬੂਤ’

cm maans sharp attack on congress

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਹੋਰ ਆਗੂਆਂ ਨਾਲ ਵੀਰਵਾਰ ਨੂੰ ਸਾਬਕਾ ਕਾਂਗਰਸ ਸਰਕਾਰ ਵਿੱਚ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਅਤੇ ਸੰਗਤ ਸਿੰਘ ਗਿਲਜੀਆਂ ਵਿਰੁੱਧ ਸੰਭਾਵੀ ਕਾਰਵਾਈ ਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਕੰਪਲੈਕਸ ਵਿਖੇ ਵਿਰੋਧ ਵਿੱਚ ਧਰਨਾ ਦਿੱਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਕਾਂਗਰਸ ਉਤੇ ਟਵਿੱਟ ਕੀਤਾ ਕਿ ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ। ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ?

ਦੱਸ ਦੇਈਏ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹੋਰ ਕਾਂਗਰਸੀ ਲੀਡਰਾਂ ਨਾਲ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਉਨ੍ਹਾਂ ਨੂੰ ਮਿਲਣ ਪਹੁੰਚੇ, ਪਰ ਉਨ੍ਹਾਂ ਨੂੰ ਸੀ.ਐੱਮ. ਮਾਨ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਗਿਆ, ਜਿਸ ‘ਤੇ ਰਾਜਾ ਵੜਿੰਗ ਸਣੇ ਸਾਰੇ ਵੱਡੇ ਲੀਡਰਾਂ ਨੇ ਸੀ.ਐੱਮ. ਮਾਨ ਦੀ ਰਿਹਾਇਸ਼ ਅੱਗੇ ਧਰਨਾ ਲਾ ਲਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁੱਖ ਮਤੰਰੀ ਦਾ ਕੋਈ ਜਵਾਬ ਨਹੀਂ ਆਉਂਦਾ ਉਹ ਇਥੋਂ ਨਹੀਂ ਉਠਣਗੇ। ਸੀ.ਐੱਮ. ਮਾਨ ਨੇ ਉਨ੍ਹਾਂ ਨੂੰ ਇੱਕ ਵਜੇ ਤੋਂ ਬਾਅਦ ਦਾ ਸਮਾਂ ਦਿੱਤਾ ਸੀ ਪਰ ਉਹ ਨਹੀਂ ਮੰਨੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ

Leave a Reply

Your email address will not be published. Required fields are marked *