ਮੁੱਖ ਮੰਤਰੀ ਮਮਤਾ ਬੈਨਰਜੀ ਜ਼ਖਮੀ ਹੋ ਗਏ ਹਨ। ਟੀਐਮਸੀ ਨੇ ਆਪਣੇ ਐਕਸ ਹੈਂਡਲ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਟੀਐਮਸੀ ਨੇ ਲਿਖਿਆ ਕਿ ਸਾਡੀ ਚੇਅਰਪਰਸਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਲਈ ਪ੍ਰਾਰਥਨਾ ਕਰੋ। ਸੀਐਮ ਮਮਤਾ ਦੀ ਇੱਕ ਤਸਵੀਰ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਨ੍ਹਾਂ ਦੇ ਮੱਥੇ ਤੋਂ ਖੂਨ ਨਿਕਲਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਨੂੰ ਕੋਲਕਾਤਾ ਦੇ ਐਸਐਸਕੇਐਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੇ ਸਿਰ ਵਿੱਚ ਟਾਂਕੇ ਲੱਗੇ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਘਰ ਲਿਆਂਦਾ ਗਿਆ ਹੈ।
ਪੀਐਮ ਮੋਦੀ ਨੇ ਸੀਐਮ ਮਮਤਾ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਲਈ ਪ੍ਰਾਰਥਨਾ ਕੀਤੀ ਹੈ। ਪੀਐਮ ਮੋਦੀ ਨੇ ਐਕਸ ‘ਤੇ ਇੱਕ ਪੋਸਟ ਲਿਖ ਕੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਇਸ ਦੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।
I pray for a quick recovery and the best health for Mamata Didi. @MamataOfficial
— Narendra Modi (@narendramodi) March 14, 2024
Wishing Mamata ji strength and a very swift recovery. @MamataOfficial
— Rahul Gandhi (@RahulGandhi) March 14, 2024